Punjab News: ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ
ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫ਼ਾਜ਼ਿਲਕਾ ਨੇ 2 ਤਸਕਰਾਂ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।
Two youths arrested for importing heroin from Pakistan
Punjab News: ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫ਼ਾਜ਼ਿਲਕਾ ਨੇ 2 ਤਸਕਰਾਂ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਪਿੱਪਲ ਸਿੰਘ ਵਾਸੀ ਪਿੰਡ ਕਿਲਚੇ, ਮਨਜੀਤ ਸਿੰਘ ਵਾਸੀ ਪਿੰਡ ਅਲੀਕੇ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਵਿਰੁਧ ਥਾਣਾ ਸਦਰ ਫਾਜ਼ਿਲਕਾ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਲਖਬੀਰ ਸਿੰਘ ਨੇ ਦਸਿਆ ਕਿ ਪੁਛਗਿਛ ਦੌਰਾਨ ਸਾਹਮਣੇ ਆਇਆ ਕਿ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ।
(For more news apart from Two youths arrested for importing heroin from Pakistan stay tuned to Rozana Spokesman)