"ਯੂਅਰ ਯਰਨੀ, ਯੂਅਰ ਲਾਈਫ, ਯੂਅਰ ਰਿਸਪੋਂਸੀਬਿਲਟੀ ਡਰਾਈਵ ਸੇਫ ਐਂਡ ਸਟੇਅ ਸੇਫ" ਮੁਹਿੰਮ ਤਹਿਤ ਸਕੱਤਰ DLSA ਮੋਗਾ ਵੱਲੋਂ ਲਗਾਇਆ ਸੈਮੀਨਾਰ

ਏਜੰਸੀ

ਖ਼ਬਰਾਂ, ਪੰਜਾਬ

ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪੁਲਿਸ ਵਿਭਾਗ ਤੋਂ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਤੇ ਸਤਨਾਮ ਸਿੰਘ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।

Seminar organized by Secretary DLSA Moga under the campaign "Your Journey, Your Life, Your Responsibility Drive Safe and Stay Safe"

 

Punjab News: ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 01.11.2024 ਤੋਂ 31.12.2024 ਤੱਕ ਦੌਰਾਨ ਪੂਰੇ ਪੰਜਾਬ ਵਿੱਚ "ਯੂਅਰ ਯਰਨੀ, ਯੂਅਰ ਲਾਈਫ, ਯੂਅਰ ਰਿਸਪੋਂਸੀਬਿਲਟੀ ਡਰਾਈਵ ਸੇਫ ਐਂਡ ਸਟੇਅ ਸੇਫ  ਮੁਹਿੰਮ ਚਲਾਈ ਜਾ ਰਹੀ ਹੈ ।

ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ  ਦੀ ਅਗਵਾਈ ਹੇਠ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੱਜ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਗੜ੍ਹ, ਮੋਗਾ ਵਿਖੇ ਉਕਤ ਮੁਹਿੰਮ ਅਧੀਨ ਸੈਮੀਨਾਰ ਲਗਾਇਆ ਗਿਆ।

ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪੁਲਿਸ ਵਿਭਾਗ ਤੋਂ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਤੇ ਸਤਨਾਮ ਸਿੰਘ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।

ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਆਪਣੇ ਅਤੇ ਦੂਸਰਿਆਂ ਦੇ ਜੀਵਨ ਦੀ ਜਿੰਮੇਵਾਰੀ ਸਮਝਦੇ ਹੋਏ ਵਹੀਕਲ ਨੂੰ ਬਹੁਤ ਹੀ ਸਾਵਧਾਨੀ ਨਾਲ ਚਲਾਉਣਾ ਚਾਹੀਦਾ ਹੈ ਕਿਉਂਕਿ ਸੜਕ ਤੇ ਇੱਕ ਇਨਸਾਨ ਦੀ ਗਲਤੀ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਉਸਦਾ ਸਾਰਾ ਪਰਿਵਾਰ ਹੀ ਉਜੜ ਜਾਂਦਾ ਹੈ।

ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਾਨੂੰ ਨਸ਼ਾ ਕਰਕੇ ਗੱਡੀ ਨਹੀਂ ਚਲਾਉਣੀ ਚਾਹੀਦੀ। ਇਸ ਤੋਂ ਇਲਾਵਾ ਇਸ ਮੌਕੇ ਤੇ ਮਨਦੀਪ ਕੌਰ ਸਕੂਲ ਇੰਚਾਰਜ, ਧਨਵਿੰਦਰ ਕੌਰ, ਸੁਰਿੰਦਰ ਕੌਰ , ਸੋਨੀਆ ਅਤੇ ਕਰਮਜੀਤ ਸਿੰਘ ਅਧਿਆਪਕ ਵੀ ਮੌਜੂਦ ਸਨ।