Punjab ਦੇ ਸਾਬਕਾ ਸਿੱਖਿਆ ਮੰਤਰੀ ਤਾਰਾ ਸਿੰਘ ਲਾਡਲ ਦਾ ਹੋਇਆ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ

Former Punjab Education Minister Tara Singh Ladal passes away

ਰੋਪੜ : ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਸਵੇਰੇ ਤੜਕੇ ਅੰਤਿਮ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਪਿੰਡ ਲਾਡਲ ਦੇ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ । ਅੰਤਿਮ ਵਿਦਾਈ ਦੌਰਾਨ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਵੱਲੋਂ ਐੱਸ. ਡੀ. ਐੱਮ. ਰੂਪਨਗਰ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਮਾਸਟਰ ਤਾਰਾ ਸਿੰਘ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਸਨ, ਪਰ ਅਖੀਰਲੇ ਵੇਲੇ ਸੀਨੀਅਰ ਅਕਾਲੀ ਆਗੂਆਂ ਨਾਲ ਕੁਝ ਮਤਭੇਦਾਂ ਕਰਕੇ ਉਹ ਸਿਆਸੀ ਗਤੀਵਿਧੀਆਂ ਤੋਂ ਪਿੱਛੇ ਹੱਟ ਗਏ ਸਨ। ਇਸ ਦੇ ਨਾਲ ਹੀ ਆਪਣੇ ਭਤੀਜਿਆਂ ਮਨਜਿੰਦਰ ਸਿੰਘ ਮਨੀ ਅਤੇ ਲਖਵਿੰਦਰ ਸਿੰਘ ਨਾਲ ਰਹਿ ਰਹੇ ਸਨ। ਇਸ ਦੌਰਾਨ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।