ਕੇ.ਪੀ.ਐੱਸ ਗਿੱਲ ‘ਤੇ ਲਿਖੀ ਕਿਤਾਬ ‘ਬੁੱਚੜ ਆਫ਼ ਪੰਜਾਬ’ ਰਿਲੀਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲੇਖਕ ਸਰਬਜੀਤ ਸਿੰਘ ਘੁਮਾਣ ਵਲੋਂ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਕੇਪੀਐਸ ਗਿੱਲ ਵਲੋਂ ਸਿੱਖ ਨੌਜਵਾਨਾਂ 'ਤੇ ਕੀਤੇ ਗਏ....

K.P.S Gill

ਚੰਡੀਗੜ੍ਹ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲੇਖਕ ਸਰਬਜੀਤ ਸਿੰਘ ਘੁਮਾਣ ਵਲੋਂ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਕੇਪੀਐਸ ਗਿੱਲ ਵਲੋਂ ਸਿੱਖ ਨੌਜਵਾਨਾਂ 'ਤੇ ਕੀਤੇ ਗਏ ਜ਼ੁਲਮਾਂ ਨੂੰ ਬਿਆਨ ਕਰਦੀ ਕਿਤਾਬ 'ਬੁੱਚੜ ਆਫ਼ ਪੰਜਾਬ ਕੇ.ਪੀ.ਐਸ ਗਿੱਲ' ਰਿਲੀਜ਼ ਕੀਤੀ ਗਈ ਹੈ। ਜਿਸ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਇਸ ਕਿਤਾਬ ਦੀ ਪਹਿਲੀ ਕਾਪੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ, ਦੂਜੀ ਕਾਪੀ ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾ ਭਾਈ ਬੇਅੰਤ ਸਿੰਘ ਨੂੰ ਭੇਂਟ ਕੀਤੀ ਗਈ।

ਇਸ ਮੌਕੇ ਬੋਲਦਿਆਂ ਕਿਤਾਬ ਦੇ ਲੇਖਕ ਸਰਬਜੀਤ ਸਿੰਘ ਘੁਮਾਣ ਨੇ ਆਖਿਆ ਕਿ ਇਹ ਕਿਤਾਬ ਸਾਬਕਾ ਡੀਜੀਪੀ ਕੇ.ਪੀ.ਐਸ ਗਿੱਲ ਦੇ ਉਨ੍ਹਾਂ ਜ਼ੁਲਮਾਂ ਨੂੰ ਬਿਆਨ ਕਰਦੀ ਹੈ ਜੋ ਉਸ ਨੇ ਸਿੱਖ ਨੌਜਵਾਨਾਂ 'ਤੇ ਢਾਹੇ ਸਨ। ਇਸ ਤੋਂ ਇਲਾਵਾ ਇਸ ਕਿਤਾਬ ਬਾਰੇ ਬੋਲਦਿਆਂ ਦਲ ਖ਼ਾਲਸਾ ਦੇ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਇਹ ਕਿਤਾਬ ਕੇਪੀਐਸ ਗਿੱਲ ਦੇ ਜ਼ੁਲਮਾਂ ਦੀ ਦਾਸਤਾਨ ਹੈ। ਖ਼ੁਦ ਬੀਬੀ ਪਰਮਜੀਤ ਕੌਰ ਖਾਲੜਾ ਕੇ.ਪੀ.ਐਸ ਗਿੱਲ ਦੇ ਜ਼ੁਲਮਾਂ ਦਾ ਸ਼ਿਕਾਰ ਹੋ ਚੁੱਕੇ ਹਨ, ਜਿਨ੍ਹਾਂ ਨੂੰ ਇਸ ਕਿਤਾਬ ਦੀ ਪਹਿਲੀ ਕਾਪੀ ਭੇਟ ਕੀਤੀ ਗਈ ਹੈ।

ਦਸ ਦਈਏ ਕਿ ਪੰਜਾਬ ਵਿਚ ਅਤਿਵਾਦ ਦੇ ਕਾਲੇ ਦੌਰ ਸਮੇਂ ਕੇ.ਪੀ.ਐਸ ਗਿੱਲ ਹੀ ਪੰਜਾਬ ਦੇ ਡੀਜੀਪੀ ਸਨ, ਜਿਨ੍ਹਾਂ 'ਤੇ ਸਿੱਖ ਸੰਗਠਨਾਂ ਵਲੋਂ ਸੂਬੇ ਦੇ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਮਾਰਨ ਦਾ ਦੋਸ਼ ਲਗਦਾ ਰਿਹਾ ਹੈ। ਇਸ ਕਿਤਾਬ ਵਿਚ ਵੀ ਉਸੇ ਸਮੇਂ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ। ਦੇਖਣਾ ਹੋਵੇਗਾ ਕਿ ਕੇਪੀਐਸ ਗਿੱਲ ਨੂੰ ਪੰਜਾਬ ਦਾ ਹੀਰੋ ਮੰਨਣ ਵਾਲਿਆਂ ਵਲੋਂ ਇਸ ਕਿਤਾਬ 'ਤੇ ਕੀ ਪ੍ਰਤੀਕਿਰਿਆ ਆਉਂਦੀ ਹੈ?