ਸੀ.ਬੀ.ਆਈ ਕਲੇਸ਼ ਸੁਪਰੀਮ ਕੋਰਟ ਦਾ ਮੋਦੀ ਸਰਕਾਰ ਨੂੰ ਝਟਕਾ
ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਝਟਕਾ ਦਿੰਦਿਆ ਸੀਬੀਆਈ ਡਾਇਰੈਕਟਰ ਆਲੋਕ ਵਰਮਾ ਦੇ ਅਧਿਕਾਰ ਵਾਪਸ ਲੈਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਸਰਕਾਰ ਨੇ...
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਝਟਕਾ ਦਿੰਦਿਆ ਸੀਬੀਆਈ ਡਾਇਰੈਕਟਰ ਆਲੋਕ ਵਰਮਾ ਦੇ ਅਧਿਕਾਰ ਵਾਪਸ ਲੈਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਲਈ ਸੀਬੀਆਈ ਦੇ ਡਾਇਰੈਕਟਰ ਆਲੋਕ ਵਰਮਾ ਤੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਛੁੱਟੀ 'ਤੇ ਭੇਜਿਆ ਸੀ। ਸਰਕਾਰ ਨੇ ਉਨ੍ਹਾਂ ਦੀ ਥਾਂ ਨਾਗੇਸ਼ਵਰ ਰਾਓ ਨੂੰ ਮੁਖੀ ਨਿਯੁਕਤ ਕੀਤਾ ਸੀ। ਸੀਬੀਆਈ ਦੇ ਨਿਰਦੇਸ਼ਕ ਆਲੋਕ ਕੁਮਾਰ ਵਰਮਾ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰ ਛੁੱਟੀ ‘ਤੇ ਭੇਜਣ ਦੇ ਕੇਂਦਰ ਦੇ ਫੈਸਲੇ ਵਿਰੁੱਧ ਉਨ੍ਹਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ।
ਸੁਪਰੀਮ ਕੋਰਟ ਨੇ ਸਾਫ-ਸਾਫ ਕਿਹਾ ਕਿ ਆਲੋਕ ਵਰਮਾ ਨੀਤੀਗਤ ਫੈਸਲੇ ਨਹੀਂ ਲੈ ਸਕਦੇ ਤੇ ਨਾ ਕੋਈ ਨਵੀਂ ਜਾਂਚ ਸ਼ੁਰੂ ਕਰ ਸਕਦੇ ਹਨ। ਆਲੋਕ ਵਰਮਾ ਦਾ ਕਾਰਜਕਾਲ ਜਨਵਰੀ ‘ਚ ਖ਼ਤਮ ਹੋ ਰਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨਿਯੁਕਤੀ ਕਮੇਟੀ (ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਤੇ ਚੀਫ ਜਸਟਿਸ) ਹਫਤੇ ਅੰਦਰ ਉਨ੍ਹਾਂ ਦੇ ਨੀਤੀਗਤ ਕੰਮਾਂ ‘ਤੇ ਫੈਸਲਾ ਲੈਣ।