ਸ੍ਰੀ ਹਰਿਮੰਦਰ ਸਾਹਿਬ 'ਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫ਼ੀ 'ਤੇ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫ਼ੀ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਬਾਬਤ ਐਸਜੀਪੀਸੀ

Golden Temple

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਫੋਟੋਗ੍ਰਾਫੀ ਤੇ ਵੀਡੀਓਗ੍ਰਾਫ਼ੀ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਬਾਬਤ ਐਸਜੀਪੀਸੀ ਵੱਲੋਂ ਪਰਿਕਰਮਾ ਵਾਲੀ ਥਾਂ ਤੇ ਬੋਰਡ ਲਗਾ ਕੇ ਸੰਗਤ ਨੂੰ ਜਾਣੂ ਕਰਵਾਇਆ ਗਿਆ ਹੈ। ਕਮੇਟੀ ਵਲੋਂ ਪਰਿਕਰਮਾ ਕਰਨ ਵਾਲੀ ਥਾਂ ਤੇ ਲਗਵਾਏ ਗਏ ਸੂਚਨਾ ਬੋਰਡ ਤੇ ਲਿਖਵਾਇਆ ਗਿਆ ਹੈ ਕਿ ਰੂਹਾਲੀਅਤ ਦੇ ਕੇਂਦਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ‘ਤੇ ਮਨਾਹੀ ਹੈ। ਇਹ ਸੂਚਨਾ ਬੋਰਡ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਤਿੰਨਾਂ ਭਾਸ਼ਾ ‘ਚ ਲਗਾਇਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਇਹ ਮਰਿਆਦਾ ਦਾ ਸਥਾਨ ਹੈ ਤੇ ਰੂਹਾਨੀਅਤ ਦਾ ਕੇਂਦਰ ਹੈ। ਇਸ ਕਰਕੇ ਇੱਥੇ ਲੋਕ ਸ਼ਰਧਾ ਨਾਲ ਨਤਮਸਤਕ ਹੋਣ ਆਉਂਦੇ ਹਨ ਨਾ ਕਿ ਇਹ ਪਿਕਨਿਕ ਸਪਾਟ ਹੈ। ਉਨ੍ਹਾਂ ਨੇ ਉਮੀਦ ਕੀਤੀ ਕਿ ਲੋਕ ਉਨ੍ਹਾਂ ਨੂੰ ਸਹਿਯੋਗ ਕਰਨਗੇ। ਜਾਣਕਾਰੀ ਮੁਤਾਬਕ ਕਮੇਟੀ ਦਾ ਕਹਿਣਾ ਹੈ ਕਿ ਸ਼੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਪਰਿਕਰਮਾ ਕਰਨ ਵੇਲੇ ਫ਼ੋਟੋਗ੍ਰਾਫ਼ੀ ਜਾਂ ਵੀਡਿਓਗ੍ਰਾਫ਼ੀ ਕਰਨ ਵਾਲਿਆਂ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਨੂੰ ਵਿਚਾਰਦਿਆਂ ਕਮੇਟੀ ਵਲੋਂ ਫੋਟੋਗ੍ਰਾਫੀ ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਫ਼ੈਸਲੇ ਤੋਂ ਬਾਅਦ ਸੰਗਤ ਦੀ ਪ੍ਰਤੀਕ੍ਰਿਆ ਵੀ ਸਾਹਮਣੇ ਆਉਣ ਲੱਗੀ ਹੈ ਕੁੱਝ ਲੋਕਾਂ ਇਸ ਫ਼ੈਸਲੇ ਨੂੰ ਬਿਲਕੁੱਲ ਸਹੀ ਦੱਸ ਰਹੇ ਨੇ ਤਾਂ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਧਾਰਮਿਕ ਸਥਾਨ ਦੇ ਦਰਸ਼ਨ ਕਰਨ ਦੂਰ-ਦੁਰਾਡੇ ਤੋਂ ਆਉਂਦੇ ਨੇ ਜੋ ਇਸ ਯਾਦਗਾਰੀ ਪਲ ਨੂੰ ਆਪਣੇ ਕੈਮਰਿਆਂ ‘ਚ ਕੈਦ ਕਰਨਾ ਚਾਹੁੰਦਾ ਹਨ।