PM ਮੋਦੀ ਦੀ ਸੁਰੱਖਿਆ ਮਾਮਲੇ 'ਚ ਪੰਜਾਬ DGP ਨੂੰ ਨੋਟਿਸ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਾਮ 5 ਵਜੇ ਤੱਕ ਜਵਾਬ ਦੇਣ ਦੀ ਦਿੱਤੀ ਚੇਤਾਵਨੀ

Photo

 

ਚੰਡੀਗੜ੍ਹ: ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਅਣਗਹਿਲੀ ਦੇ ਮਾਮਲੇ ਸਬੰਧੀ ਗ੍ਰਹਿ ਮੰਤਰਾਲੇ ਨੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਹੈ।

 

ਡੀਜੀਪੀ ਚਟੋਪਾਧਿਆਏ ਨੂੰ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਸ ਖ਼ਿਲਾਫ਼ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਕਾਰਵਾਈ ਕੀਤੀ ਜਾਵੇ ਕਿਉਂਕਿ ਉਸ ਨੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਐਕਟ ਤਹਿਤ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਹੀਂ ਨਿਭਾਈ। ਉਨ੍ਹਾਂ ਨੂੰ ਜਵਾਬ ਦੇਣ ਲਈ ਸ਼ਾਮ 5 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ, ਨਹੀਂ ਤਾਂ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਡੀਜੀਪੀ ਦੇ ਨਾਲ-ਨਾਲ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਹੰਸ ਅਤੇ ਬਠਿੰਡਾ ਦੇ ਐਸਐਸਪੀ ਅਜੈ ਮਲੂਜਾ ਨੂੰ ਵੀ ਨੋਟਿਸ ਮਿਲਿਆ ਹੈ।