ਬਠਿੰਡਾ 'ਚ ਕਾਰ ਨੇ ਬੁਲੇਟ ਨੂੰ ਮਾਰੀ ਟੱਕਰ, ਇਕ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋ ਨੌਜਵਾਨ ਗੰਭੀਰ ਜ਼ਖਮੀ

photo

 

ਬਠਿੰਡਾ: ਬਠਿੰਡਾ 'ਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਰੇਲਵੇ ਓਵਰ ਬ੍ਰਿਜ 'ਤੇ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਨੇ ਬੁਲੇਟ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਬੁਲੇਟ ਸਵਾਰ ਹੇਠਾਂ ਡਿੱਗ ਗਏ ਤੇ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੇ ਨਾਲ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਬਲਵਿੰਦਰ ਵਜੋਂ ਹੋਈ ਹੈ।

 ਬੁਲੇਟ ‘ਤੇ ਤਿੰਨ ਬੰਦੇ ਨੌਜਵਾਨ ਸਵਾਰ ਹੋ ਕੇ ਜਾ ਰਹੇ ਸਨ ਕਿ ਰੇਲਵੇ ਓਵਰ ਬ੍ਰਿਜ ‘ਤੇ ਗ਼ਲਤ ਸਾਈਡ ਤੋਂ ਆਈ ਕਾਰ ਨੇ ਇੰਨੀ ਜ਼ਬਰਦਸਤ ਟੱਕਰ ਮਾਰੀ ਕਿ ਬੁਲੇਟ ਦੇ ਪਰਖੱਚੇ ਉਡ ਗਏ। ਇਸ ਹਾਦਸੇ ਵਿਚ ਇਕ ਦੀ ਮੌਤ ਤੇ 2 ਨੌਜਵਾਨ ਜ਼ਖਮੀ ਹੋ ਗਏ। ਪਰਿਵਾਰ ਵਾਲਿਆਂ ਨੇ ਪੁਲਿਸ ‘ਤੇ ਕਾਰ ਸਵਾਰ ਖਿਲਾਫ ਕੋਈ ਵੀ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ SSP ਦਫ਼ਤਰ ਦੇ ਬਾਹਰ ਧਰਨਾ ਲਗਾ ਲਿਆ ਹੈ ਅਤੇ ਕਾਰ ਚਾਲਕ ‘ਤੇ ਸਖਤ ਕਾਰਵਾਈ ਦੀ ਮੰਗ ਕੀਤੀ