ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਰ ਹਾਦਸੇ ਵਿਚ ਗਈ ਜਾਨ 

Punjabi News


ਕੁਝ ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ 

ਜ਼ੀਰਾ: ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿਚ ਫਿਰੋਜ਼ਪੁਰ ਦੇ ਜ਼ੀਰਾ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਦੀ ਕਾਰ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ।  

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ 4 ਜਨਵਰੀ ਨੂੰ ਵਾਪਰਿਆ ਸੀ ਅਤੇ ਹੁਣ ਨਰਿੰਦਰ ਸਿੰਘ ਦੀ ਲਾਸ਼ 13 ਜਨਵਰੀ ਨੂੰ ਕੈਨੇਡਾ ਤੋਂ ਬਾਹਰਤ ਰਵਾਨਾ ਕੀਤੀ ਜਾਵੇਗੀ। ਇਸ ਮੰਦਭਾਗੀ ਖਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਨਰਿੰਦਰ ਸਿੰਘ ਦੇ ਪਿਤਾ ASI ਬੋਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਾਢੇ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ  ਸੀ ਅਤੇ  ਬੀਤੇ ਦਿਨੀ ਇਕ ਸੜਕ ਹਾਦਸੇ  ਵਿੱਚ ਉਸ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ ਕੈਂਬਰਿਜ ਓਨਟਾਰੀਓ ਵਿਚ ਇਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ 2019 ਵਿੱਚ ਕੈਨੇਡਾ ਆਇਆ ਸੀ। ਬਾਅਦ ਵਿੱਚ ਉਸ ਨੇ ਕੋਨੇਸਟੋਗਾ ਕਾਲਜ ਵਿੱਚ ਆਪਣਾ ਹਾਈ ਸਕੂਲ ਡਿਪਲੋਮਾ ਪਾਸ ਕੀਤਾ ਅਤੇ ਕੁਝ ਮਹੀਨੇ ਪਹਿਲਾਂ ਹੀ ਉਸ ਨੇ ਆਪਣਾ ਵਰਕ ਪਰਮਿਟ ਪ੍ਰਾਪਤ ਕੀਤਾ ਸੀ।