Punjab News: CM ਭਗਵੰਤ ਮਾਨ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ
Punjab News: ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ
CM Bhagwant Mann released the diary and calendar of the Punjab government for the year 2025
ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ 'ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।