Punjab News: HMPV ਨੂੰ ਲੈ ਕੇ ਪੰਜਾਬ ਸਰਕਾਰ ਚੌਕਸ, 1 ਸਾਲ ਤੋਂ ਛੋਟੇ ਬੱਚਿਆਂ ਨੂੰ ਘਰਾਂ ਦੇ ਅੰਦਰ ਰੱਖੋ : ਡਾ. ਬਲਬੀਰ ਸਿੰਘ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ 'ਚ ਫਿਲਹਾਲ HMPV ਵਾਇਰਸ ਦਾ ਕੋਈ ਮਾਮਲਾ ਨਹੀਂ

Punjab government is vigilant about HMPV virus

 

Punjab News: ਭਾਰਤ ਸਰਕਾਰ ਨੇ ਦੇਸ਼ ਦੇ ਸਾਰੇ ਰਾਜਾਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (HMPV) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਹੁਕਮ ਦਿਤੇ ਹਨ। 

ਇਸ ਸਬੰਧੀ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। 

ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ- ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿੱਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ। ਪੰਜਾਬ ਵਿੱਚ ਅਜੇ ਤਕ ਇਸ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿਤੀ ਹੈ।

1 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰਾਂ ’ਚ ਰੱਖਣ ਦੀ ਅਪੀਲ ਕੀਤੀ ਹੈ।