​CM ਭਗਵੰਤ ਮਾਨ ਦੀ ਜਥੇਦਾਰ ਗੜਗੱਜ ਨੂੰ ਅਪੀਲ, ਕਿਹਾ-'ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

''15 ਜਨਵਰੀ ਨੂੰ ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦਾ''

CM Bhagwant Mann's appeal to Jathedar Gargajj

CM ਭਗਵੰਤ ਮਾਨ ਨੇ 15 ਜਨਵਰੀ ਨੂੰ ਅਕਾਲ ਤਖ਼ਤ 'ਤੇ ਪੇਸ਼ ਹੋਣ ਤੋਂ ਪਹਿਲਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ।

ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦਾ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੂਰੀ ਦੁਨੀਆ 'ਚੋਂ ਮੈਨੂੰ ਸੁਨੇਹੇ ਆ ਰਹੇ ਹਨ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ ਤਾਂ ਸਾਰੇ ਚੈਨਲਾਂ 'ਤੇ ਸਿੱਧਾ ਪ੍ਰਸਾਰਣ ਹੋਣਾ ਚਾਹੀਦਾ।

ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ…

ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ। ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ।