ਗੜ੍ਹੇਮਾਰੀ ਨਾਲ ਫਸਲ ਦਾ ਜੋ ਨੁਕਸਾਨ ਹੋਇਆ ਹੈ ਉਸ ਦੀ ਹੋਵੇਗੀ ਭਰਪਾਈ – ਅਮਰਿੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਬਹੁਤ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਹੋਈ ਹੈ। ਜਿਸ ਦੇ ਨਾਲ ਕਈ ਹਿੱਸਿਆਂ ਵਿਚ ਫਸਲਾਂ...

Amarinder Singh

ਚੰਡੀਗੜ੍ਹ : ਪੰਜਾਬ ਵਿਚ ਬਹੁਤ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਹੋਈ ਹੈ। ਜਿਸ ਦੇ ਨਾਲ ਕਈ ਹਿੱਸਿਆਂ ਵਿਚ ਫਸਲਾਂ ਦਾ ਨੁਕਸਾਨ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬ ਦੇ ਵੱਖ-ਵੱਖ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕਰਦੇ ਹੋਏ ਮਾਲ ਵਿਭਾਗ ਦੇ ਸਭੰਧਤ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਆਖਿਆ ਹੈ। ਸੂਤਰਾਂ ਦੇ ਅਨੁਸਾਰ ਭਾਵੇਂ ਕਣਕ ਦੀ ਫਸਲ ਲਈ ਇਹ ਮੀਂਹ ਲਾਭਦਾਇਕ ਹੈ ਪਰ ਗੜ੍ਹੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਅਨੁਮਾਨ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਮਾਲ ਵਿਭਾਗ ਦੇ ਸਟਾਫ ਵਲੋਂ ਕੀਤਾ ਜਾਵੇਗਾ।

ਦੱਸ ਦਈਏ ਕਿ ਪੰਜਾਬ ਵਿਚ ਬੀਤੇ ਦੋ ਦਿਨਾਂ ਤੋਂ ਭਾਰੀ ਬਾਰਿਸ਼ ਹੋਈ ਸੀ। ਇਸ ਦੇ ਨਾਲ ਗੜ੍ਹੇਮਾਰੀ ਵੀ ਹੋਈ ਹੈ। ਗੜ੍ਹੇਮਾਰੀ ਦੇ ਨਾਲ ਫਸਲ ਨੂੰ ਬਹੁਤ ਜਿਆਦਾ ਨੁਕਸਾਨ ਹੋਇਆ ਹੈ। ਖੇਤਾਂ ਦੇ ਵਿਚ ਫਸਲ ਮੀਂਹ ਦੇ ਪਾਣੀ ਨਾਲ ਡੂੰਬ ਗਈ ਹੈ। ਜਿਸ ਦੇ ਨਾਲ ਕਿਸਾਨਾਂ ਦੇ ਚਹਿਰੇ ਮੁਰਜਾਅ ਗਏ ਹਨ। ਪਰ ਅਮਰਿੰਦਰ ਸਿੰਘ ਹੁਣ ਕਿਸਾਨਾਂ ਦੇ ਚਹਿਰਿਆਂ ਉਤੇ ਖੁਸ਼ੀ ਲੈ ਕੇ ਆਉਣਗੇ। ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਉਨ੍ਹਾਂ ਨੂੰ ਮੁਆਵਜਾ ਮਿਲ ਸਕਦਾ ਹੈ।