ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

: ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ...

Cabinet Meeting

ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (ਡੀ.ਏ.) 6 ਫ਼ੀਸਦੀ ਦੀ ਦਰ ਨਾਲ 1 ਫਰਵਰੀ 2019 ਤੋਂ ਲਾਗੂ ਕਰ ਦਿਤਾ ਹੈ। ਇਸ ਫ਼ੈਸਲੇ ਨਾਲ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਫ਼ਾਇਦਾ ਹੋਵੇਗਾ। ਇਸ ਮੁੱਦੇ ਉਤੇ ਵਿਚਾਰ-ਵਟਾਂਦਰੇ ਕਰਨ ਮਗਰੋਂ ਮੁੱਖ ਮੰਤਰੀ ਵਲੋਂ ਕੈਬਨਿਟ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਗਿਆ ਸੀ।

ਇਸ ਫ਼ੈਸਲੇ ਨਾਲ ਸਰਕਾਰੀ ਖਜ਼ਾਨੇ ਉਤੇ 720 ਕਰੋੜ ਰੁਪਏ ਦਾ ਵਾਧੂ ਸਲਾਨਾ ਬੋਝ ਪਵੇਗਾ। ਵਿੱਤੀ ਸੰਕਟ ਦੇ ਬਾਵਜੂਦ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਰਮਚਾਰੀ ਪ੍ਰਸ਼ਾਸਨ ਦਾ ਇਕ ਮਹੱਤਵਪੂਰਣ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਮੁੱਖ ਤਰਜੀਹ ਹੈ।