ਸੁਖਬੀਰ ਬਾਦਲ ਦੀ ਟਕਸਾਲੀਆਂ ਨੂੰ ਸਲਾਹ, ਜਿਸਨੂੰ ਪਸੰਦ ਅਕਾਲੀ ਦਲ ਆ ਸਕਦੈ ਦੁਬਾਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

Sukhbir Badal

ਚੰਡੀਗੜ੍ਹ: ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਟਕਸਾਲੀ ਦੇ ਇੱਕ ਆਗੂ ਬੋਨੀ ਅਜਨਾਲਾ ਦੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਪਰਤਣ ਬਾਰੇ ਆ ਹਵਾ ਦੇ ਸੰਬੰਧ ਵਿਚ ਬੋਲੇ ਕਿ ਟਕਸਾਲੀਆਂ ਦੇ ਕਈ ਆਗੂ ਉਨ੍ਹਾਂ ਦੇ ਅੱਖ 'ਚ ਹਨ। ਬਾਦਲ ਨੇ ਕਿਹਾ ਕਿ ਜਿਹੜੇ ਵੀ ਆਗੂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪਸੰਦ ਹਨ, ਉਹ ਸ਼੍ਰੋਮਣੀ ਅਕਾਲੀ ਦਲ ਵਿਚ ਦੁਬਾਰਾ ਸ਼ਾਮਲ ਹੋ ਸਕਦਾ ਹੈ।

ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਮੁੱਖ ਮੰਤਰੀ ਬਣਨਾ ਸੀ ਅਤੇ ਹੁਣ ਉਸ ਉਸ ਨੂੰ ਪੰਜਾਬ ਦਾ ਕੋਈ ਫ਼ਿਕਰ ਨਹੀਂ ਹੈ।

ਨੌਜਵਾਨਾਂ ਨੂੰ ਨਾ ਸਮਾਰਟ ਫੋਨ, ਨਾ ਹੀ ਨੌਜਵਾਨਾਂ ਲਈ ਬੇਰੋਜ਼ਗਾਰੀ ਸਮਸਿਆਵਾਂ ਦਾ ਹੱਲ ਕੀਤਾ ਅਤੇ ਨਾ ਹੀ ਨਸ਼ਿਆਂ ਦੇ ਕਾਰੋਬਾਰ ਤੇ ਕੋਈ ਠੱਲ ਪਾਈ, ਰੇਤਾ ਬੱਜਰੀ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਨੂੰ 51000/- ਸ਼ਗਨ ਸਕੀਮ ਦੀ ਕੋਈ ਸਹਾਇਤਾ ਦਿੱਤੀ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਅਪਣੇ 2 ਸਾਲਾਂ ਤੋਂ ਜ਼ਿਆਦਾ ਸਮੇਂ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ।

ਅਤੇ ਪੰਜਾਬ ਦੇ ਲੋਕਾਂ ਨੂੰ ਭਵਿੱਖ ਵਿਚ ਵੀ ਪੰਜਾਬ ਕੈਪਟਨ ਸਰਕਾਰ ਤੋਂ ਕੋਈ ਆਸ ਨਹੀਂ ਹੈ। ਬਾਦਲ ਨੇ ਦੋਸ਼ ਲਾਇਆ ਕਿ ਜੇਲ੍ਹ ਮੰਤਰੀ ਗੈਂਗਸਟਰਾਂ ਦੀ ਸਰਪ੍ਰਸਤੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ 13 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਰੈਲੀ ਅਤੇ 25 ਫਰਵਰੀ ਨੂੰ ਬਠਿੰਡਾ ਵਿਖੇ ਕੀਤੀਆਂ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ।