ਨਵਾਂਸ਼ਹਿਰ 'ਚ ਵੀ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਘੇਰਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਬੀ ਗੁਰਬਖ਼ਸ਼ ਕੌਰ ਸੰਘਾ ਸਮੇਤ ਕੁਝ ਹੋਰਨਾਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

Ashwani Sharma

ਨਵਾਂਸ਼ਹਿਰ- ਜ਼ਿਲ੍ਹਾ ਨਵਾਂਸ਼ਹਿਰ ਵਿਖੇ ਰੱਖੀ ਗਈ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ ਨਵਾਂਸ਼ਹਿਰ ਦੇ ਪੰਡੋਰਾ ਮੁਹੱਲਾ ਵਿੱਚ ਸਿਟੀ ਕੌਂਸਲ ਬਾਰੇ ਇੱਕ ਮੀਟਿੰਗ ਰੱਖੀ ਗਈ ਸੀ। ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਿਟੀ ਕੌਂਸਲ ਬਾਰੇ ਗੱਲਬਾਤ ਕਰਨੀ ਸੀ ਪਰ ਇਸ ਤੋਂ ਪਹਿਲਾਂ ਹੀ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਘੇਰ ਲਿਆ।

ਇਸ ਤੇ ਕਿਸਾਨਾਂ ਨੇ ਇਕੱਠੇ ਹੋ ਕੇ ਰੋਸ ਵਜੋਂ ਪੈਦਲ ਮਾਰਚ ਕੱਢਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂ ਮਾਮੂਲੀ ਪੁਲਿਸ ਝੜਪਾਂ ਤੋਂ ਬਾਅਦ ਭਾਜਪਾ ਪ੍ਰਧਾਨ ਦੀ ਮੀਟਿੰਗ ਵਾਲੇ ਸਥਾਨ 'ਤੇ ਪਹੁੰਚਣ 'ਚ ਕਾਮਯਾਬ ਹੋ ਗਏ ਹਨ। 

ਪੁਲਿਸ ਪ੍ਰਸ਼ਾਸਨ ਨੇ ਪੰਜਾਬ ਪ੍ਰਧਾਨ ਦੀ ਸੁਰਖਿਆ ਲਈ ਸ਼ਹਿਰ ਦੀਆਂ ਕਈ ਥਾਵਾਂ ਤੇ ਬੈਰੀਕੇਡ ਲਗਾ ਕੇ ਕਿਸਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਕਿਸਾਨਾਂ ਨੂੰ ਰੋਕਣ ਅਸਫਲ ਰਹੀ।  ਇਸ ਤੋਂ ਬਾਅਦ ਤਿੰਨ ਬੈਰੀਕੇਡਾਂ ਨੂੰ ਤੋੜਨ ਤੋਂ ਬਾਅਦ, ਕਿਸਾਨ ਮੌਕੇ 'ਤੇ ਪਹੁੰਚੇ ਅਤੇ ਭਾਜਪਾ ਵਲੋਂ ਕੀਤੇ ਜਾ ਰਹੇ ਪ੍ਰੋਗਰਾਮ ਦੇ ਬਾਹਰ ਧਰਨੇ' 'ਤੇ ਬੈਠ ਗਏ।  ਇਨ੍ਹਾਂ ਝੜਪਾਂ 'ਚ ਬੀਬੀ ਗੁਰਬਖ਼ਸ਼ ਕੌਰ ਸੰਘਾ ਸਮੇਤ ਕੁਝ ਹੋਰਨਾਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ।