ਪੰਜਾਬ ਐਸਸੀ. ਕਮਿਸ਼ਨ ਨੇ ਨੌਦੀਪ ਕੌਰ ਦੀ ਰਾਹਤ ਨੂੰ ਯਕੀਨੀ ਬਣਾਉਣ ਲਈ ਲਿਆ ‘ਸੂ ਮੋਟੋ’ ਨੋਟਿਸ
ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਦਖ਼ਲ ਦੇਣ ਲਈ ਕਿਹਾ
Tajinder kaur
ਚੰਡੀਗੜ : ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਦੇ ਮਾਮਲੇ ਨੂੰ ਮੀਡੀਆ ਦੇ ਇੱਕ ਹਿੱਸੇ ਵਲੋਂ ਇੱਕ ਖਬਰ ਰਾਹੀਂ ਉਠਾਏ ਜਾਣ ਦਾ ‘ਸੂ ਮੋਟੋ’ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੋਮਵਾਰ ਨੂੰ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਇਸ ਮਾਮਲੇ ਵਿੱਚ ਦਖਲ ਦੇਣ ਲਈ ਕਿਹਾ ਤਾਂ ਜੋ ਛੇਤੀ ਤੋਂ ਛੇਤੀ ਪੀੜਤਾਂ ਨੂੰ ਸਹਾਇਤਾ ਮਿਲਣ ਨੂੰ ਯਕੀਨੀ ਬਣਾਇਆ ਜਾ ਸਕੇ। ਕਮਿਸ਼ਨ ਨੇ ਇਸ ਸੰਬੰਧੀ ਤੁਰੰਤ ਬਣਦੀ ਕਾਰਵਾਈ ਆਰੰਭਣ ਉਪਰੰਤ 23 ਫਰਵਰੀ ਤੱਕ ਰਿਪੋਰਟ ਵੀ ਮੰਗੀ ਹੈ ।