Punjab News: ਅਤਿਵਾਦ ਦੌਰਾਨ 1984 ਤੋਂ 95 ਦਰਮਿਆਨ 6733 ਮੌਤਾਂ ਹੋਈਆਂ, ਸੀਬੀਆਈ ਨੂੰ ਹਾਈ ਕੋਰਟ ਦਾ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: 1984 ਤੋਂ 1994 ਦਰਮਿਆਨ ਇਕੱਲੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਸ਼ਮਸ਼ਾਨਘਾਟ ਵਿੱਚ 984 ਲੋਕਾਂ ਦਾ ਗੈਰ-ਕਾਨੂੰਨੀ ਢੰਗ ਨਾਲ ਸਸਕਾਰ ਕੀਤਾ ਗਿਆ

6733 deaths occurred between 1984 and 1995 during terrorism punjab News in punjabi news

6733 deaths occurred between 1984 and 1995 during terrorism punjab News in punjabi news :  ਪੰਜਾਬ ਵਿਚ ਕਾਲੇ ਦੌਰ ਦੌਰਾਨ ਪੁਲਿਸ ਵਲੋਂ ਮਾਰੇ ਗਏ ਬੇਦੋਸ਼ੇ ਹਜ਼ਾਰਾਂ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੀ ਜਾਂਚ ਕਰ ਕੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਅਤੇ ਪੀੜਤ ਪ੍ਰਵਾਰਾਂ ਨੂੰ ਮੁਆਵਜ਼ੇ ਦੀ ਮੰਗ ਕਰਦੀ ਚਾਰ ਸਾਲ ਪੁਰਾਣੀ ਲੋਕਹਿਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਤੇ ਜਸਟਿਸ ਲਪਿਤਾ ਬੈਨਰਜੀ ਦੀ ਡਵੀਜ਼ਨ ਬੈਂਚ ਨੇ ਸੀਬੀਆਈ ਤੇ ਪੰਜਾਬ ਸਰਕਾਰ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।

ਇਹ ਵੀ ਪੜ੍ਹੋ: Pakistan Elections: ਪਾਕਿਸਤਾਨ ਵਿੱਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, ਹਿੰਸਾ ਦੇ ਮੱਦੇਨਜ਼ਰ 6.50 ਲੱਖ ਸੁਰੱਖਿਆ ਮੁਲਾਜ਼ਮ ਤਾਇਨਾਤ

ਹਾਲਾਂਕਿ ਕੇਂਦਰ ਸਰਕਾਰ ਦੇ ਵਕੀਲ ਵਲੋਂ ਇਸ ਮਾਮਲੇ ਵਿਚ ਪਹਿਲਾਂ ਬੈਂਚ ਨੂੰ ਇਹ ਕਿਹਾ ਸੀ ਕਿ ਉਹ ਕੇਂਦਰ ਤੋਂ ਹਦਾਇਤਾਂ ਪ੍ਰਾਪਤ ਕਰ ਕੇ ਦਸਣਗੇ ਕਿ ਕੇਂਦਰ ਸਰਕਾਰ ਇਸ ਮਾਮਲੇ ਵਿਚ ਕੋਈ ਕਮਿਸ਼ਨ ਬਿਠਾਏਗੀ ਜਾਂ ਫਿਰ ਕੋਈ ਹੋਰ ਜਾਂਚ ਕਰੇਗੀ ਪਰ ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਕਿਹਾ ਕਿ ਕਾਨੂੰਨ ਵਿਵਸਥਾ ਦਾ ਮੁੱਦਾ ਸੂਬਾ ਸਰਕਾਰ ਦੇ ਅਖ਼ਤਿਆਰ ਹੇਠ ਹੈ, ਲਿਹਾਜ਼ਾ ਇਸ ਮਾਮਲੇ ਵਿਚ ਵੀ ਕਾਰਵਾਈ ਸੂਬਾ ਸਰਕਾਰ ਹੀ ਕਰ ਸਕਦੀ ਹੈ ਪਰ ਬੈਂਚ ਨੇ ਕੇਂਦਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। 

ਇਹ ਵੀ ਪੜ੍ਹੋ: Punjab Government School News : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3 ਸਾਲ ਦਾ ਬੱਚਾ ਨਰਸਰੀ ਵਿਚ ਲੈ ਸਕੇਗਾ ਦਾਖਲਾ 

ਪੰਜਾਬ ਡਾਕੁਮੈਂਟ ਐਡਵੋਕੇਸੀ ਪ੍ਰੋਜੈਕਟ (ਪੀਪੀਪੀ) ਦੇ ਸਤਨਾਮ ਸਿੰਘ ਬੈਂਸ ਨੇ ਐਡਵੋਕੇਟ ਆਰਐਸ ਬੈਂਸ ਰਾਹੀਂ ਦਾਖ਼ਲ ਪਟੀਸ਼ਨ ਵਿਚ ਹਾਈ ਕੋਰਟ ਦਾ ਧਿਆਨ ਦਿਵਾਇਆ ਸੀ ਕਿ 1984 ਤੋਂ 1994 ਤਕ ਦੇ 10 ਸਾਲਾਂ ਦੌਰਾਨ ਪੰਜਾਬ ਵਿਚ ਕਾਲੇ ਦੌਰ ਦੌਰਾਨ ਪੁਲਿਸ ਵਲੋਂ ਕੀਤੇ ਗਏ ਹਜ਼ਾਰਾਂ ਗ਼ੈਰ-ਨਿਆਇਕ ਕਤਲਾਂ ਅਤੇ ਉਨ੍ਹਾਂ ਦੇ ਗੁਪਤ ਸਸਕਾਰ ਅਤੇ ਲਾਪਤਾ ਹੋਣ ਦੇ ਮਾਮਲਿਆਂ ਦੀ ਸੁਪਰੀਮ ਕੋਰਟ ਨੇ ਵੀ ਜਾਂਚ ਦੇ ਹੁਕਮ ਦਿਤੇ ਸਨ।

ਸਾਲ 1995 ਵਿਚ, ਸੁਪਰੀਮ ਕੋਰਟ ਨੇ ਜੀ ਐਸ ਟੌਹੜਾ ਵਲੋਂ ਇਸੇ ਤਰ੍ਹਾਂ ਦੇ ਇਕ ਕੇਸ ਬਾਰੇ ਭੇਜੇ ਪੱਤਰ ਦਾ ਨੋਟਿਸ ਲਿਆ ਅਤੇ ਕੇਸ ਸੀਬੀਆਈ ਨੂੰ ਤਬਦੀਲ ਕਰ ਦਿਤਾ ਤੇ ਜਾਂਚ ਦੇ ਹੁਕਮ ਦਿਤੇ ਸਨ। ਸੀ.ਬੀ.ਆਈ. 1996 ਵਿਚ ਇਸ ਨੇ ਸੁਪਰੀਮ ਕੋਰਟ ਵਿਚ ਅਪਣੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿਚ ਕਿਹਾ ਗਿਆ ਸੀ ਕਿ 1984 ਤੋਂ 1994 ਦਰਮਿਆਨ ਇਕੱਲੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਸ਼ਮਸ਼ਾਨਘਾਟ ਵਿਚ 984 ਲੋਕਾਂ ਦਾ ਗ਼ੈਰ-ਕਾਨੂੰਨੀ ਢੰਗ ਨਾਲ ਸਸਕਾਰ ਕੀਤਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from 6733 deaths occurred between 1984 and 1995 during terrorism punjab News in punjabi news , stay tuned to Rozana Spokesman)