ਆਪ੍ਰੇਸ਼ਨ ਗੈਂਗਸਟਰਾਂ ’ਤੇ ਵਾਰ ਤਹਿਤ ਪੰਜਾਬ ਪੁਲਿਸ ਨੇ 5 ਹਜਾਰ ਤੋਂ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ : ਗੌਰਵ ਯਾਦਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਲਕੇ 9 ਫਰਵਰੀ ਤੋਂ ਸਮੁੱਚੇ ਪੰਜਾਬ ’ਚ ਆਪ੍ਰੇਸ਼ਨ ਪ੍ਰਹਾਰ 2 ਕੀਤਾ ਜਾਵੇਗਾ ਸੁਰੂ

Punjab Police arrested over 5 thousand people under Operation War on Gangsters: Gaurav Yadav

ਚੰਡੀਗੜ੍ਹ : ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਐਕਸ਼ਨ ਜਾਰੀ ਹੈ । 20 ਜਨਵਰੀ 2026 ਤੋਂ ਹੁਣ ਤੱਕ ਆਪ੍ਰੇਸ਼ਨ ਗੈਂਗਸਟਰਾਂ 'ਤੇ ਵਾਰ ਤਹਿਤ ਪੰਜਾਬ ਪੁਲਿਸ ਵਲੋਂ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 1 ਮਾਰਚ 2025 ਤੋਂ ਹੁਣ ਤੱਕ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਨੇ 34,000 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ ਅਤੇ 45, 000 ਦੇ ਕਰੀਬ ਗ੍ਰਿਫ਼ਤਾਰੀਆਂ ਹੋਈਆਂ ਹਨ।

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਪੁਲਿਸ ਨੇ 2150 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 3000 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਆਪ੍ਰੇਸ਼ਨ ਪ੍ਰਹਾਰ-2 ਸ਼ੁਰੂ ਕੀਤਾ ਜਾਵੇਗਾ, ਜਿਸ ਵਿਚ 12000 ਤੋਂ ਵੱਧ ਪੁਲਿਸ ਮੁਲਾਜ਼ਮਾਂ ਸਮੇਤ ਸੀਨੀਅਰ ਅਫ਼ਸਰ ਖ਼ੁਦ ਮੈਦਾਨ ਵਿਚ ਉਤਰਨਗੇ ਸ਼ਾਮਿਲ ਹੋਣਗੇ। 72 ਘੰਟੇ ਦੇ 'ਆਪ੍ਰੇਸ਼ਨ ਪ੍ਰਹਾਰ-2' ਦੌਰਾਨ ਲੋੜੀਂਦੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੰਜਾਬ ਪੁਲਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ ਮੁਕਤ ਕਰਨਾ ਹੈ।