ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ 'ਚ ਸਰਕਾਰੀ ਅਤੇ ਪ੍ਰਾਈਵੇਟ...

Big bonanza from Aruna Chaudhary on International Women's Day

ਚੰਡੀਗੜ੍ਹ : ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ 'ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿਚ ਔਰਤਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਹੋਣਗੀਆਂ। ਸੂਬੇ ਦੀ ਆਵਾਜਾਈ ਮੰਤਰੀ ਅਰੁਣਾ ਚੌਧਰੀ ਨੇ ਦੱਸਿਆ ਕਿ ਸੀਟਾਂ ਰਾਖਵੀਆਂ ਰੱਖਣ ਦੇ ਫ਼ੈਸਲੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।

ਬੱਸਾਂ ਵਿਚ ਔਰਤਾਂ/ਦਿਵਿਆਂਗਾਂ/ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੀ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ। ਅਰੁਣਾ ਚੌਧਰੀ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ 'ਚ 4 ਤੋਂ 6 ਸੀਟਾਂ ਬਜ਼ੁਰਗਾਂ ਅਤੇ 7 ਤੋਂ 18 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਦਿਵਿਆਂਗਾਂ ਲਈ ਸੀਟ ਨੰਬਰ-4 ਤੋਂ 18 ਵਿਚ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਸਬੰਧੀ ਸੀਟ ਦੇ ਪਿਛਲੇ ਪਾਸੇ ਵੀ ਸਪਸ਼ਟ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਵਿਅਕਤੀ ਇਨ੍ਹਾਂ ਰਾਖਵੀਆਂ ਸੀਟਾਂ 'ਤੇ ਨਾ ਬੈਠੇ। ਉਪਰੋਕਤ ਵਰਗਾਂ ਨੂੰ ਸੀਟ ਨੰਬਰ ਜਾਰੀ ਕਰਨ ਲਈ ਬੱਸ ਅੱਡਿਆਂ 'ਤੇ ਵੱਖਰੀ ਕਤਾਰ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।