ਕੈਪਟਨ ਨੇ ਰੱਖਿਆ ਸ਼ਾਹਪੁਰਕੰਡੀ ਡੈਮ ਪ੍ਰੋਜੈਕਟ ਦਾ ਨੀਂਹ ਪੱਥਰ
ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸ਼ਾਹਪੁਰਕੰਡੀ.....
ਪਠਾਨਕੋਟ: ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਸ਼ਾਹਪੁਰਕੰਡੀ ਡੈਮ ਪੋ੍ਰ੍ਜੈਕਟ ਦਾ ਨੀਂਹ ਪੱਥਰ ਰੱਖਿਆ। ਰਾਵੀ ਦਰਿਆ ਤੇ ਬਣਨ ਵਾਲੇ ਡੈਮ ਦੇ ਨਿਰਮਾਣ ਤੋਂ ਬਾਅਦ ਪਾਕਿਸਤਾਨ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਜਾਵੇਗਾ। ਪੋ੍ਰ੍ਜੈਕਟ ਤੇ ਲਗਪਗ 2700 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਹੈ। ਇਸ ਨੂੰ ਚਾਰ ਸਾਲਾਂ ਵਿਚ ਪੂਰਾ ਕੀਤਾ ਜਾਵੇਗਾ।
ਇਸ ਤੋਂ 208 ਮੈਗਾਵਾਟ ਬਿਜਲੀ ਦਾ ਉਤਪਾਦਨ ਵੀ ਹੋਵੇਗਾ ਅਤੇ ਪੰਜਾਬ ਨੂੰ ਸਿੰਚਾਈ ਵਾਸਤੇ ਪਾਣੀ ਵੀ ਮਿਲੇਗਾ। ਜਾਣਕਾਰੀ ਮੁਤਾਬਕ ਮੁਖ ਮੰਤਰੀ ਨੇ ਕਿਹਾ ਕਿ ਡੈਮ ਦਾ ਨੀਂਹ ਪੱਥਰ ਕਾਫ਼ੀ ਸਮਾਂ ਪਹਿਲਾਂ ਰੱਖਿਆ ਗਿਆ ਸੀ, ਪਰ ਇਸ ਦਾ ਕੰਮ 2014 ਵਿਚ ਰੁਕ ਗਿਆ ਸੀ। ਹੁਣ ਪੰਜਾਬ ਸਰਕਾਰ ਨੇ ਫਿਰ ਇਸ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।
ਉਹਨਾਂ ਕਿਹਾ ਕਿ ਇਸ ਪੋ੍ਰ੍ਜੈਕਟ ਦੇ ਪੂਰਾ ਹੁੰਦੇ ਹੀ ਪੰਜ ਹਜ਼ਾਰ ਹੈਕਟੇਅਰ ਜ਼ਮੀਨ 'ਤੇ ਖੇਤੀ ਕਰਨ ਵਾਲਿਆਂ ਨੂੰ ਫਾਇਦਾ ਹੋਵੇਗਾ। ਉਹਨਾਂ ਕਿਹਾ ਕਿ ਹੁਣ ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ਨਹੀਂ ਜਾ ਸਕੇਗਾ। ਇਸ ਦੇ ਸ਼ੁਰੂ ਹੁੰਦੇ ਹੀ 2000 ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲੇਗਾ।
ਉਹਨਾਂ ਨੇ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੁਨੀਲ ਜਾਖੜ ਅਪਣੀ ਪਾਰਟੀ ਲਈ ਇਕ ਮਜ਼ਬੂਤ ਦਾਅਵੇਦਾਰ ਹਨ। ਹਫ਼ਤੇ ਤਕ, ਪੰਜਾਬ ਦੀਆਂ ਸੀਟਾਂ ਦੇ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਕਰ ਦਿੱਤਾ ਜਾਵੇਗਾ।
ਗੁਰਦਾਸਪੁਰ ਵਿਚ ਜਾਖੜ ਦਾ ਵਿਰੋਧ ਕੀਤੇ ਜਾਣ ਦੇ ਮਾਮਲੇ ਤੇ ਕੈਪਟਨ ਨੇ ਕਿਹਾ ਕਿ ਵਿਰੋਧੀਆ ਦੀ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਨਸ਼ੇ ਦੇ ਮੁੱਦੇ ਤੇ ਸੀਐਮ ਨੇ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।