ਕਾਂਗਰਸੀ ਆਗੂਆਂ ਨੇ ਲਾਡੂਵਾਲ ਟੋਲ ਪਲਾਜ਼ਾ ਕੀਤਾ ਬੰਦ
ਲੁਧਿਆਣਾ : ਸੜਕਾਂ ਤੇ ਪੁਲਾਂ ਦੀ ਖ਼ਸਤਾ ਹਾਲਤ ਵਿਰੁੱਧ ਰੋਸ ਪ੍ਰਗਟਾਉਂਦਿਆਂ ਕਾਂਗਰਸੀ ਆਗੂਆਂ ਨੇ ਅੱਜ ਨੂੰ ਜੰਮ ਕੇ ਹੰਗਾਮਾ ਕੀਤਾ। ਲੁਧਿਆਣਾ ਤੋਂ ਸੰਸਦ ਮੈਂਬਰ...
ਲੁਧਿਆਣਾ : ਸੜਕਾਂ ਤੇ ਪੁਲਾਂ ਦੀ ਖ਼ਸਤਾ ਹਾਲਤ ਵਿਰੁੱਧ ਰੋਸ ਪ੍ਰਗਟਾਉਂਦਿਆਂ ਕਾਂਗਰਸੀ ਆਗੂਆਂ ਨੇ ਅੱਜ ਨੂੰ ਜੰਮ ਕੇ ਹੰਗਾਮਾ ਕੀਤਾ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਕਾਂਗਰਸੀ ਆਗੂਆਂ ਨੇ ਨੈਸ਼ਨਲ ਹਾਈਵੇਅ 'ਤੇ ਬਣਿਆ ਲਾਡੋਵਾਲ ਟੋਲ ਪਲਾਜ਼ਾ ਬੰਦ ਕਰ ਦਿੱਤਾ।
ਕਾਂਗਰਸੀ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਲੁਧਿਆਣਾ ਤੇ ਬਸਤੀ ਜੋਧੇਵਾਲ ਤੋਂ ਫ਼ਲਾਈਓਵਰ ਦਾ ਕੰਮ ਸ਼ੁਰੂ ਨਹੀਂ ਕਰਵਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰ ਕੇ ਪੁਲਾਂ ਦਾ ਕੰਮ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ ਸੀ। ਹਾਲੇ ਤਕ ਉਨ੍ਹਾਂ ਦੀ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਗਿਆ।
ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਇਸ ਹਾਈਵੇਅ ਤੋਂ ਲੰਘਣ ਵਾਲੇ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਦੀ ਹਾਲਤ ਇੰਨੀ ਖ਼ਸਤਾ ਹੈ ਕਿ ਹਮੇਸ਼ਾ ਜਾਨ-ਮਾਲ ਦੇ ਨੁਕਸਾਨ ਦਾ ਡਰ ਬਣਿਆ ਰਹਿੰਦਾ ਹੈ। ਟੋਲ ਪਲਾਜ਼ਾ ਕੰਪਨੀ ਟੈਕਸ ਦੀ ਉਗਰਾਹੀ ਕਰ ਕੇ ਆਪਣੀ ਜੇਬ ਭਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੰਨੀ ਦੇਰ ਤੱਕ ਉਸਾਰੀ ਅਧੀਨ ਪੁਲਾਂ ਦਾ ਕੰਮ ਪੂਰਾ ਨਹੀਂ ਹੁੰਦਾ ਉਨ੍ਹੀਂ ਦੇਰ ਤੱਕ ਟੋਲ ਪਲਾਜ਼ਾ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ।