ਬਜਟ ਸੈਸ਼ਨ ਤੋਂ ਪਹਿਲਾਂ ਹੀ ਪ੍ਰਦਰਸ਼ਨ ਕਰ ਰਹੇ ਅਕਾਲੀ ਵਿਧਾਇਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੌਰਾਨ ਪੁਲਿਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਫਿਰ ਉਨ੍ਹਾਂ ਨੂੰ ਹਿਰਾਸਤ ਕਰ ਲਿਆ।

AKALI WORKER

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ 8 ਮਾਰਚ ਨੂੰ  ਪੇਸ਼ ਕੀਤੇ ਜਾਣ ਵਾਲੇ ਕੈਪਟਨ ਦੀ ਮੌਜੂਦਾ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਬਜਟ ਉਤੇ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।  ਸਾਲ 2021-22 ਦਾ ਇਹ ਬਜਟ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਹੀ ਅਕਾਲੀ ਦਲ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ 'ਚ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਵਿਧਾਨ ਸਭਾ ਦੇ ਸਪੀਕਰ ਨੇ 10 ਸ਼੍ਰੋਮਣੀ ਅਕਾਲੀ ਦਲ ਵਿਧਾਇਕਾਂ ਨੂੰ ਰਹਿੰਦੇ ਤਿੰਨ ਦਿਨਾਂ ਲਈ ਵਿਧਾਨ ਸਭਾ 'ਚੋਂ ਸਸਪੈਂਡ ਕਰ ਦਿੱਤਾ ਸੀ।

ਅੱਜ ਅਕਾਲੀ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਫਿਰ ਉਨ੍ਹਾਂ ਨੂੰ ਹਿਰਾਸਤ ਕਰ ਲਿਆ।

ਸਪੀਕਰ ਵੱਲੋਂ ਰਹਿੰਦੇ ਬਜਟ ਇਜਲਾਸ ਤੋਂ ਨੇਮ ਕੀਤੇ ਗਏ ਅਕਾਲੀ ਵਿਧਾਇਕ ਅੱਜ ਵਿਧਾਨ ਸਭਾ ਨੂੰ ਘੇਰਨ ਵੱਲ ਲਈ ਅੱਗੇ ਵਧੇ।  ਅਕਾਲੀ ਵਿਧਾਇਕ ਜਦ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਅਕਾਲੀ ਵਿਧਾਇਕਾਂ ਅਤੇ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।