ਕੈਪਟਨ ਸਰਕਾਰ ਨੇ ਬਜਟ 'ਚ ਆਸ਼ੀਰਵਾਦ ਸਕੀਮ ਅਤੇ ਬੁਢਾਪਾ ਪੈਨਸ਼ਨ 'ਚ ਕੀਤਾ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੁਢਾਪਾ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦਾ ਐਲਾਨ

budget

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ।

ਆਸ਼ੀਰਵਾਦ ਸਕੀਮ
ਵਿੱਤ ਮੰਤਰੀ ਨੇ ਔਰਤਾਂ ਲਈ ਆਸ਼ੀਰਵਾਦ ਸਕੀਮ 21 ਹਜ਼ਾਰ ਤੋਂ 51 ਹਜ਼ਾਰ ਕਰਨ ਦਾ ਐਲਾਨ ਕੀਤਾ।

ਬੁੱਢਾਪਾ ਪੈਨਸ਼ਨ
ਇਸ ਦੇ ਨਾਲ ਹੀ ਬੁੱਢਾਪਾ ਪੈਨਸ਼ਨ ਨੂੰ ਵੀ 750 ਤੋਂ ਵੱਧਾ ਕੇ 1500 ਰੁਪਏ ਕਰ ਦੇਣ ਦਾ ਐਲਾਨ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ 7 ਹਜ਼ਾਰ 791 ਕਰੋੜ ਰੁਪਏ ਦੀ ਦੇਣਦਾਰੀ ਵਿਰਾਸਤ ਵਿੱਚ ਮਿਲੀ ਹੈ। ਸਾਡਾ 1 ਹਜ਼ਾਰ 168 ਕਰੋੜ RBI ਕੋਲ ਜਮ੍ਹਾਂ ਹੈ। ਪਹਿਲੇ ਬਜਟ ਸਮੇਂ 10 ਹਜ਼ਾਰ ਕਰੋੜ ਰਿਸੋਰਸ ਗੈਪ ਫਡਿੰਗ ਸੀ।