ਕੇਂਦਰ ਦਾ ਸਿੱਧੀ ਅਦਾਇਗੀ ਦਾ ਪ੍ਰਸਤਾਵ ਕਿਸਾਨਾਂ ’ਚ ਰੋਹ ਪੈਦਾ ਕਰਨ ਵਾਲਾ ਇਕ ਹੋਰ ਕਦਮ:ਅਮਰਿੰਦਰ ਸਿੰਘ
-ਪੰਜਾਬ ਬਜਟ ਨੂੰ ਕਿਸਾਨ ਤੇ ਗਰੀਬ ਪੱਖੀ ਦੱਸਿਆ
CM Punjab
ਚੰਡੀਗੜ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵੱਲੋਂ ਆੜਤੀਆ ਨੂੰ ਲਾਂਬੇ ਕਰਕੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਪ੍ਰਸਤਾਵ ਨੂੰ ਕਿਸਾਨਾਂ ਨੂੰ ਭੜਕਾਉਣ ਵਾਲਾ ਇਕ ਹੋਰ ਕਦਮ ਕਰਾਰ ਦਿੰਦਿਆ ਕਿਹਾ ਕਿ ਇਹ ਖੇਤੀ ਕਾਨੂੰਨਾਂ ਦੇ ਮੌਜੂਦਾ ਸੰਕਟ ਨੂੰ ਹੋਰ ਵਧਾ ਦੇਵੇਗਾ। ਉਨਾਂ ਸੋਮਵਾਰ ਨੂੰ ਕਿਹਾ ਕਿ ਭਾਰਤ ਸਰਕਾਰ ਦਾ ਬੇਰੁਖੀ ਵਾਲਾ ਵਿਵਹਾਰ ਸਥਿਤੀ ਨੂੰ ਸੁਲਝਾਉਣ ਵਿੱਚ ਮੱਦਦ ਨਹੀਂ ਕਰ ਰਿਹਾ।