ਮਮਤਾ ਬੈਨਰਜੀ ਨੇ ਐਲਪੀਜੀ ਸਿਲੰਡਰਾਂ ਦੀ ਕੀਮਤ ਵਿਚ ਹੋਏ ਵਾਧੇ ਵਿਰੁਧ ਕੀਤਾ ਪੈਦਲ ਮਾਰਚ
ਮਮਤਾ ਬੈਨਰਜੀ ਨੇ ਐਲਪੀਜੀ ਸਿਲੰਡਰਾਂ ਦੀ ਕੀਮਤ ਵਿਚ ਹੋਏ ਵਾਧੇ ਵਿਰੁਧ ਕੀਤਾ ਪੈਦਲ ਮਾਰਚ
ਸਿਲੀਗੁੜੀ, 7 ਮਾਰਚ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਰੋਧ ਵਿਚ ਇਥੇ ਪੈਦਲ ਮਾਰਚ ਕੀਤਾ | ਬੈਨਰਜੀ ਨੇ ਹਜ਼ਾਰਾਂ ਸਮਰਥਕਾਂ ਦੇ ਨਾਲ ਦਾਰਜੀਲਿੰਗ ਮੋੜ ਤੋਂ ਦੁਪਹਿਰ 2 ਵਜੇ ਇਕ ਰੋਸ ਮਾਰਚ ਸ਼ੁਰੂ ਕੀਤਾ | ਬਹੁਤ ਸਾਰੇ ਲੋਕਾਂ ਨੇ ਇਸ ਪੈਦਲ ਮਾਰਚ ਵਿਚ ਐਲਪੀਜੀ ਸਿਲੰਡਰਾਂ ਦੀਆਂ ਲਾਲ ਰੰਗ ਦੀਆਂ ਗੱਤੇ ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਸ ਦੀ ਅਗਵਾਈ ਟੀਐਮਸੀ ਮੁਖੀ ਮਮਤਾ ਬੈਨਰਜੀ ਨੇ ਕੀਤੀ | ਪੈਦਲ ਮਾਰਚ ਵਿਚ ਮੰਤਰੀ ਚੰਦਰਿਮਾ ਭੱਟਾਚਾਰੀਆ ਅਤੇ ਪਾਰਟੀ ਸੰਸਦ ਮੈਂਬਰ ਮੀਮੀ ਚੱਕਰਵਰਤੀ ਅਤੇ ਨੁਸਰਤ ਜਹਾਂ ਵੀ ਸ਼ਾਮਲ ਸਨ |
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਐਲ.ਪੀ.ਜੀ ਸਿਲੰਡਰ ਛੇਤੀ ਹੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੇ | ਬੈਨਰਜੀ ਨੇ ਸਨਿਚਰਵਾਰ ਨੂੰ ਕਿਹਾ ਕਿ ਵਿਸ਼ਾਲ ਪ੍ਰਦਰਸ਼ਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਾਡੀ ਆਵਾਜ਼ ਸੁਣੀ ਜਾਵੇ |
ਭੱਟਾਚਾਰੀਆ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਤੋਂ ਪਹਿਲਾਂ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਅਤੇ ਐਤਵਾਰ ਨੂੰ ਵੱਡੀ ਗਿਣਤੀ ਵਿਚ ਔਰਤਾਂ ਨੇ ਰੈਲੀ ਨੂੰ ਅਪਣਾ ਸਮਰਥਨ ਦਿਤਾ ਹੈ | (ਪੀਟੀਆਈ)
----