ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ ਵਿਚ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Manisha Gulati

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਦੀ ਮਿਆਦ 19 ਮਾਰਚ, 2021 ਤੋਂ ਅਗਲੇ ਤਿੰਨ ਸਾਲਾਂ ਲਈ ਵਧਾ ਦਿੱਤੀ ਗਈ ਹੈ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।