ਕਾਂਗਰਸ ਨੂੰ ਮਿਲ ਰਿਹਾ ਹੈ ਸਪੱਸ਼ਟ ਬਹੁਮਤ, 40 ਸੀਟਾਂ ਤੱਕ ਵੀ ਨਹੀਂ ਪਹੁੰਚੇਗੀ AAP- ਰਾਜ ਕੁਮਾਰ ਵੇਰਕਾ
ਆਮ ਆਦਮੀ ਪਾਰਟੀ ’ਤੇ ਤੰਜ਼ ਕੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ 40 ਸੀਟਾਂ ਤੱਕ ਵੀ ਨਹੀਂ ਪਹੁੰਚੇਗੀ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਹਰ ਕਿਸੇ ਨੂੰ ਬੇਸਬਰੀ ਨਾਲ ਉਡੀਕ ਹੈ, ਇਸ ਦੌਰਾਨ ਵੱਖ-ਵੱਖ ਚੋਣ ਸਰਵੇਖਣ ਸਾਹਮਣੇ ਆ ਰਹੇ ਹਨ। ਇਹਨਾਂ ਸਰਵੇਖਣਾਂ ਅਨੁਸਾਰ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆ ਰਹੀ ਹੈ। ਇਹਨਾਂ ਸਰਵੇਖਣਾਂ ਮਗਰੋਂ ਕਾਂਗਰਸ ਆਗੂ ਅਤੇ ਪੰਜਾਬ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ।
Raj Kumar Verka
ਇਸ ਦੌਰਾਨ ਉਹਨਾਂ ਨੇ ਚੋਣ ਸਰਵੇਖਣਾਂ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ। ਉਹਨਾਂ ਕਿਹਾ ਕਿ ਇਹਨਾਂ ਦੀ ਕੋਈ ਭਰੋਸੇਯੋਗਤਾ ਨਹੀਂ ਹੈ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 10 ਮਾਰਚ ਨੂੰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਆਮ ਆਦਮੀ ਪਾਰਟੀ ’ਤੇ ਤੰਜ਼ ਕੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ 40 ਸੀਟਾਂ ਤੱਕ ਵੀ ਨਹੀਂ ਪਹੁੰਚੇਗੀ।
Raj Kumar Verka
ਉਹਨਾਂ ਕਿਹਾ ਕਿ ਚੋਣ ਸਰਵੇਖਣ ਹਰ ਵਾਰ ਆਉਂਦੇ ਹਨ, ਪਰ ਲੋਕ ਇਹਨਾਂ ਨੂੰ ਫੇਲ੍ਹ ਕਰ ਦਿੰਦੇ ਹਨ। ਇਸ ਵਾਰ ਵੀ ਪੰਜਾਬ ਦੇ ਲੋਕ ਇਹਨਾਂ ਸਰਵੇਖਣਾਂ ਨੂੰ ਫੇਲ੍ਹ ਕਰਨਗੇ। ਆਮ ਆਦਮੀ ਪਾਰਟੀ ਨਾਲ ਗਠਜੋੜ ਸਬੰਧੀ ਇਕ ਸਵਾਲ ਦਾ ਜਵਾਬ ਦਿੰਦਿਆਂ ਕਾਂਗਰਸ ਆਗੂ ਨੇ ਕਿਹਾ ਕਿ ਪਾਰਟੀ ਪੱਧਰ ’ਤੇ ਗਠਜੋੜ ਦੀ ਕੋਈ ਚਰਚਾ ਨਹੀਂ ਹੋਈ ਹੈ।
Cabinet Minister Raj Kumar Verka
ਉਹਨਾਂ ਕਿਹਾ ਕਿ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲ ਰਿਹਾ ਹੈ। ਗੋਆ, ਉਤਰਾਖੰਡ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਸਰਕਾਰ ਬਣਾਏਗੀ। ਉਹਨਾਂ ਕਿਹਾ ਕਿ ਕਾਂਗਰਸ ਨੂੰ ਮਾਝੇ ਵਿਚੋਂ 15 ਸੀਟਾਂ, ਦੁਆਬੇ ਵਿਚੋਂ 15 ਸੀਟਾਂ ਅਤੇ ਮਾਲਵੇ ਵਿਚੋਂ 30 ਸੀਟਾਂ ’ਤੇ ਸ਼ਾਨਦਾਰ ਜਿੱਤ ਹਾਸਲ ਹੋਵੇਗੀ।