ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ

ਏਜੰਸੀ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਨੇ ਦਿਵਿਆਂਗ ਲੋੜਵੰਦਾਂ ਨੂੰ ਆਪਣੀ ਕਿਰਤ ਕਮਾਈ ‘ਚੋਂ 25 ਟਰਾਈ ਸਾਈਕਲ ਵੰਡੇ

The disabled are also an important part of our society: Chetan Singh Jaudamajra

ਹੋਲੀ ਦੀ ਅਸਲ ਭਾਵਨਾ ਲੋੜਵੰਦ ਲੋਕਾਂ ਦੇ ਜੀਵਨ ਵਿੱਚ ਰੰਗ ਭਰਨ ਵਿੱਚ ਹੈ

ਚੰਡੀਗੜ੍ਹ/ਸਮਾਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਕੇਂਦਰਿਤ ਉਪਰਾਲੇ ਪੂਰੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਆਪਣੀ ਕਿਰਤ ਕਮਾਈ ‘ਚੋਂ ਦਿਵਿਆਂਗ ਲੋੜਵੰਦਾਂ ਨੂੰ 25 ਟਰਾਈ ਸਾਈਕਲ ਵੰਡੇ।

ਗਰੀਬ, ਲੋੜਵੰਦ, ਬੇਸਹਾਰਾ ਅਤੇ ਹੋਰਨਾਂ ਦਿਵਿਆਂਗਜਨਾਂ ਨੂੰ ਸਾਡੇ ਸਮਾਜ ਦਾ ਅਹਿਮ ਹਿੱਸਾ ਦੱਸਦਿਆਂ ਮੰਤਰੀ ਨੇ ਲੋਕਾਂ ਨੂੰ ਅਜਿਹੇ ਲੋੜਵੰਦ ਲੋਕਾਂ ਦੀ ਹਰ ਸੰਭਵ ਢੰਗ ਨਾਲ ਮਦਦ ਕਰਕੇ ਰੰਗਾਂ ਦੇ ਤਿਉਹਾਰ 'ਹੋਲੀ' ਨੂੰ ਸਹੀ ਅਰਥਾਂ ਵਿੱਚ ਮਨਾਉਣ ਦਾ ਸੱਦਾ ਦਿੱਤਾ। ਮੰਤਰੀ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਹਰ ਸੰਭਵ ਤਰੀਕੇ ਨਾਲ ਦਿਵਿਆਂਗਜਨਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਸਤੇ ਸੱਦਾ ਦਿੱਤਾ।

ਇਸ ਨਾਲ ਇਨ੍ਹਾਂ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਦੇ ਰੰਗ ਭਰੇ ਜਾ ਸਕਣ ਅਤੇ ਉਹ ਸਮਾਜ ਦੇ ਹੋਰ ਵਰਗਾਂ ਨਾਲ ਮੋਢੇ ਨਾਲ ਮੋਢਾ ਮਿਲਾ  ਕੇ ਤੁਰ ਸਕਣ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਹੋਲੀ ਤਿਉਹਾਰ ਦਾ ਅਰਥ ਸਿਰਫ਼ ਇੱਕ ਦੂਜੇ 'ਤੇ ਰੰਗ ਪਾਉਣਾ ਹੀ ਨਹੀਂ ਹੈ, ਸਗੋਂ ਸੰਭਵ ਸਾਧਨਾਂ ਨਾਲ ਲੋੜਵੰਦਾਂ ਦੀ ਮਦਦ ਕਰਨਾ ਵੀ ਹੈ ਤਾਂ ਜੋ ਉਨ੍ਹਾਂ ਦਾ ਜੀਵਨ ਖੁਸ਼ੀਆਂ ਨਾਲ ਭਰਿਆ ਜਾ ਸਕੇ।