ਨਿਹੰਗ ਕਤਲ ਕੇਸ: ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ, ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ 5 ਮਾਰਚ ਨੂੰ ਹੋਲਾ-ਮੁਹੱਲਾ ਦੇਖਣ ਲਈ ਸ੍ਰੀ ਆਨੰਦਪੁਰ ਸਾਹਿਬ ਗਿਆ ਸੀ।

Nihang murder case

 

ਅਨੰਦਪੁਰ ਸਾਹਿਬ - ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ-ਮਹੱਲਾ ਦੇਖਣ ਗਏ ਐੱਨਆਰਆਈ ਸਿੰਘ ਦੇ ਕਤਲ ਦੇ ਮਾਮਲੇ 'ਚ ਪਰਿਵਾਰਕ ਮੈਂਬਰਾਂ ਨੇ ਉਸ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ ਰਹਿਣ ਵਾਲੇ ਨਿਹੰਗ ਪ੍ਰਦੀਪ ਸਿੰਘ (24) 'ਤੇ ਕੁੱਝ ਵਿਅਕਤੀਆਂ ਨੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਜਿਸ 'ਚ ਉਸ ਦੀ ਮੌਤ ਹੋ ਗਈ। ਉਹ ਕੁੱਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ 5 ਮਾਰਚ ਨੂੰ ਹੋਲਾ-ਮੁਹੱਲਾ ਦੇਖਣ ਲਈ ਸ੍ਰੀ ਆਨੰਦਪੁਰ ਸਾਹਿਬ ਗਿਆ ਸੀ। ਰਸਤੇ ਵਿੱਚ ਕੁਝ ਲੋਕ ਆਪਣੀ ਕਾਰ ਵਿੱਚ ਅਸ਼ਲੀਲ ਗੀਤ ਚਲਾ ਰਹੇ ਸਨ। ਪ੍ਰਦੀਪ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ 'ਤੇ ਕਾਰ ਸਵਾਰਾਂ ਨੇ ਗੁੱਸੇ 'ਚ ਆ ਕੇ ਪ੍ਰਦੀਪ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ - H3N2 ਇਨਫਲੂਐਂਜ਼ਾ: ਚੰਡੀਗੜ੍ਹ 'ਚ ਫਲੂ ਦੇ ਮਾਮਲੇ ਵਧੇ, ਘੱਟ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਵਧੇਰੇ ਜੋਖ਼ਮ

ਬੇਟੇ ਦੇ ਕਤਲ ਤੋਂ ਬਾਅਦ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਵਿਦੇਸ਼ ਵਿਚ ਰਹਿੰਦੀ ਹੈ। ਰਿਸ਼ਤੇਦਾਰਾਂ ਦੀ ਮੰਗ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਪਰਿਵਾਰ ਨੇ ਮੁਲਜ਼ਮਾਂ ਦੇ ਫੜੇ ਜਾਣ ਤੱਕ ਪ੍ਰਦੀਪ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ।