Baba Bakala Sahib Encounter News: ਬਾਬਾ ਬਕਾਲਾ ਸਾਹਿਬ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਠਭੇੜ, 2 ਨੂੰ ਕੀਤਾ ਗ੍ਰਿਫਤਾਰ
Baba Bakala Sahib Encounter News: ਮੁਲਜ਼ਮਾਂ ਕੋਲੋਂ ਹਥਿਆਰ ਵੀ ਹੋਏ ਬਰਾਮਦ
Baba Bakala Sahib Encounter News in punjabi: ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪੁਲਿਸ ਨੇ ਜਵਾਬੀ ਗੋਲੀਬਾਰੀ ਤੋਂ ਬਾਅਦ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਨੇ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab Vigilance News: ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਗ੍ਰਿਫਤਾਰ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਿਖੇ 2 ਸ਼ੱਕੀ ਵਿਅਕਤੀਆਂ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੈਂਗਸਟਰਾਂ ਨੇ ਪੁਲਸ ਦੀ ਗੱਡੀ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਘੇਰ ਲਿਆ। ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ: Abohar News : ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ, ਜੋ ਬਿਨਾਂ ਲਾਇਸੈਂਸ ਦੇ ਹਨ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ। ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from Baba Bakala Sahib Encounter News in punjabi, stay tuned to Rozana Spokesman)