Punjab Weather News : ਪੰਜਾਬ ’ਚ ਮੌਸਮ ਵਿਭਾਗ ਵਲੋਂ ਚੇਤਾਵਨੀ ਕੀਤੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Weather News : ਅਗਲੇ 2 ਦਿਨਾਂ ਤੱਕ ਤੇਜ਼ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ  

Punjab Weather

Punjab Weather News : ਪੰਜਾਬ ਵਿੱਚ ਮੌਸਮ ਵਿਭਾਗ ਵਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ’ਚ ਇਕ ਵਾਰ ਫਿਰ ਮੌਸਮ ’ਚ ਬਦਲਾਅ ਹੋਣ ਦੀ ਗੱਲ ਕਹੀ ਜਾ ਰਹੀ ਹੈ। ਅੱਜ ਤੋਂ ਅਗਲੇ 2 ਦਿਨਾਂ ਵਿੱਚ ਫਿਰ ਤੋਂ ਤੇਜ਼ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦੇ ਮੁਤਾਬਕ ਹਿਮਾਚਲ ਅਤੇ ਉਤਰਾਖੰਡ ’ਚ ਵੀ ਬਰਫ਼ਬਾਰੀ ਹੋ ਸਕਦੀ ਹੈ।

ਇਹ ਵੀ ਪੜੋ:Saudi Arabia News: ਸਾਊਦੀ ਅਦਾਲਤ ਨੇ 5 ਪਾਕਿਸਤਾਨੀਆਂ ਨੂੰ ਦਿੱਤੀ ਫਾਂਸੀ ਦੀ ਸਜਾ


ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 60 ਘੰਟਿਆਂ ਵਿੱਚ ਉੱਤਰੀ ਭਾਰਤ ਦੇ ਰਾਜਾਂ ਵਿੱਚ ਤੇਜ਼ ਹਨੇਰੀ ਅਤੇ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ’ਚ ਫਿਰ ਤੋਂ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜੋ:Italy News : ਇਟਲੀ ਗਏ ਨੌਜਵਾਨ  ਨੂੰ  ਦਿਲ ਦਾ ਦੌਰਾ ਪੈਣਾ ਨਾਲ ਹੋਈ ਮੌਤ

 (For more news apart from The weather department issued a warning in Punjab News in Punjabi, stay tuned to Rozana Spokesman)