Amritsar News : ਸ਼੍ਰੋਮਣੀ ਅਕਾਲੀ ਦਲ 'ਚ ਲੱਗੀ ਅਸਤੀਫ਼ਿਆਂ ਦੀ ਝੜੀ, ਜਾਣੋ ਕਿਹੜੇ ਕਿਹੜੇ ਆਗੂਆਂ ਨੇ ਦਿੱਤੇ ਅਸਤੀਫ਼ੇ
Amritsar News : ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਸਾਰਿਆਂ ਨੇ ਦਿੱਤੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ
Amritsar News in Punjabi : ਸ਼੍ਰੋਮਣੀ ਅਕਾਲੀ ਦਲ ਦੀ ਅੰਤ੍ਰਿਗ ਕਮੇਟੀ ਵਲੋਂ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਲੱਗੀ ਅਸਤੀਫ਼ਿਆਂ ਦੀ ਝੜੀ ਲੱਗ ਗਈ ਹੈ। ਇਸ ਵਿਚ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਆਈਐਸ ਬਿੰਦਰਾ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਹਟਾਉਣਾ ਬੇਹੱਦ ਮੰਦਾਭਾਗਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਮਰਿਆਦਾ ਕਰ ਕੇ ਮੈਂ ਆਪਣਾ ਅਹੁਦਾ ਛੱਡਿਆ, ਇਸ ਦੀ ਮਰਿਆਦਾ ਬਹਾਲ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਜਾਬ ਦੀ ਮਰਿਆਦਾ ਹੀ ਨਹੀਂ ਹੈ ਪੂਰੇ ਵਿਸ਼ਵ ਦੀ ਮਰਿਆਦਾ ਹੈ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰੀ ਸਿੰਘ ਨਾਭਾ, ਕੁਲਬੀਰ ਸਿੰਘ ਹਲਕਾ ਯੂਥ ਅਕਾਲੀ ਦਲ , ਹਰਚੰਦ ਸਿੰਘ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਦੀਦਾਰ ਸਿੰਘ ਬੋਸਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਜਸਪਾਲ ਸਿੰਘ ਸੰਤ ਮੀਤ ਪ੍ਰਧਾਨ ਯੂਥ ਅਕਾਲੀ ਦਲ, ਪਰਮਜੀਤ ਸਿੰਘ ਥਿੰਦ ਆਈਟੀ ਵਿੰਗ ਸ਼੍ਰੋਮਣੀ ਅਕਾਲੀ ਦਲ ਸ਼ਤਰਾਨਾ ਪ੍ਰਧਾਨ, ਤਰਲੋਚਨ ਸਿੰਘ ਹਾਜੀਪੁਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਇੰਦਰਜੀਤ ਸਿੰਘ ਰੱਖੜਾ ਮੈਂਬਰ ਕੋਰ ਕਮੇਟੀ ਪੰਜਾਬ ਸ਼੍ਰੋਮਣੀ ਅਕਾਲੀ ਦਲ, ਜਸਵਿੰਦਰ ਸਿੰਘ ਰੰਧਾਵਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਸਤਿੰਦਰ ਸਿੰਘ ਪਹਾੜੀਪੁਰ ਮੈਂਬਰ ਕੌਰ ਕਮੇਟੀ ਸ਼੍ਰੋਮਣੀ ਅਕਾਲੀ ਦਲ, ਧਰਮਿੰਦਰ ਸਿੰਘ ਯੂਥ ਅਕਾਲੀ ਦਲ ਦਿਹਾਤੀ ਪਟਿਆਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਤਨਾਮ ਸਿੰਘ ਸੱਤਾ ਮੈਂਬਰ ਕੋਰ ਕਮੇਟੀ ਯੂਥ ਵਿੰਗ ਪੰਜਾਬ, ਜਲ਼ੰਧਰ ਤੋਂ ਜਥੇਦਾਰ ਤੇਜਾ ਸਿੰਘ ਸਾਬਕਾ ਚੇਅਰਮੈਨ ਸਾਹਕੋਟ ਤੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ ਸਾਰਿਆਂ ਨੇ ਰੋਸ ਵਜੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਮੌਕੇ ਸਤਨਾਮ ਸਿੰਘ ਸੱਤਾ ਮੈਂਬਰ ਕੋਰ ਕਮੇਟੀ ਯੂਥ ਵਿੰਗ ਪੰਜਾਬ ਨੇ ਅਸਤੀਫ਼ਾ ਦਿੰਦਿਆਂ ਕਿਹਾ ਕਿ ਅਕਾਲ ਤਖਤ ਮਹਾਨ ਹੈ ਅਤੇ ਸਿੱਖ ਪੰਥ ਦੀ ਸ਼ਾਨ ਹੈ, ਇਤਿਹਾਸ ਵਿੱਚ ਜਿਨ੍ਹਾਂ ਵਿਅਕਤੀਆਂ ਨੇ ਅਕਾਲ ਤਖਤ ਨਾਲ ਮੱਥਾ ਲਾਇਆ ਹੈ , ਉਹਨਾਂ ਦਾ ਕੱਖ ਵੀ ਨਹੀਂ ਰਹਿਆ। ਅਕਾਲ ਤਖਤ ਦਾ 2 ਦਸੰਬਰ ਵਾਲਾ ਹੁਕਮਨਾਮਾ ਨਾ ਮੰਨਣਾ ਅਤੇ ਅੱਜ SGPC ਮੈਂਬਰਾਂ ਦੁਆਰਾ ਅਕਾਲ ਤਖਤ ਦੇ ਜਥੇਦਾਰ ਨੂੰ ਬਰਖਾਸਤ ਕਰਨਾ ਅਕਾਲ ਤਖਤ ਨਾਲ ਮੱਥਾ ਲਾਣਾ ਹੈ । ਇਸ ਲਈ, ਇਨ੍ਹਾਂ ਚੀਜ਼ਾਂ ਨੂੰ ਦੇਖਦੇ ਹੋਏ ਮੈਂ ਆਪਣੇ ਆਪ ਨੂੰ ਪਾਪਾਂ ਦਾ ਭਾਗੀਦਾਰ ਨਹੀਂ ਬਣਾਉਣਾ ਚਾਹੁੰਦਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।
(For more news apart from A wave resignations in the Shiromani Akali Dal, know which leaders have resigned News in Punjabi, stay tuned to Rozana Spokesman)