Punjab News : ਜਨਵਰੀ ਤੱਕ 22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3,708.57 ਕਰੋੜ ਪੈਨਸ਼ਨ ਵੰਡੀ ਗਈ: ਡਾ. ਬਲਜੀਤ ਕੌਰ
Punjab News : ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਲਈ ਬੁਢਾਪਾ ਪੈਨਸ਼ਨ ਯੋਜਨਾ ਲਈ 4,000 ਕਰੋੜ ਰੁਪਏ ਅਲਾਟ ਕੀਤੇ
Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਨਵਰੀ 2025 ਤੱਕ ਬਜ਼ੁਰਗ ਲਾਭਪਾਤਰੀਆਂ ਨੂੰ 3,708.57 ਕਰੋੜ ਰੁਪਏ ਦੀ ਪੈਨਸ਼ਨ ਵੰਡੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ। ਹੋਰ ਵੇਰਵੇ ਦਿੰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ ਨਾਗਰਿਕ, ਅਪਾਹਜ ਵਿਅਕਤੀ, ਵਿਧਵਾਵਾਂ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ 22.64 ਲੱਖ ਬਜ਼ੁਰਗ ਲਾਭਪਾਤਰੀ ਹਨ ਜਿਨ੍ਹਾਂ ਨੂੰ ਜਨਵਰੀ 2025 ਤੱਕ 3,708.57 ਕਰੋੜ ਰੁਪਏ ਦੀ ਪੈਨਸ਼ਨ ਅਦਾਇਗੀ ਪ੍ਰਾਪਤ ਹੋਈ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5,924.50 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸ ਵਿੱਚੋਂ, ਮੌਜੂਦਾ ਵਿੱਤੀ ਸਾਲ ਲਈ 4,000 ਕਰੋੜ ਰੁਪਏ ਬੁਢਾਪਾ ਪੈਨਸ਼ਨਾਂ ਲਈ ਰੱਖੇ ਗਏ ਹਨ।
ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਬਕਾਇਆ ਪੈਨਸ਼ਨ ਫੰਡ ਨੂੰ ਨਿਰਧਾਰਤ ਸਮੇਂ ਦੇ ਅੰਦਰ ਲਾਭਪਾਤਰੀਆਂ ਨੂੰ ਵੰਡਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੈਨਸ਼ਨ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸੇ ਵੀ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸੂਬੇ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਜ਼ੁਰਗ ਨਾਗਰਿਕਾਂ ਨੂੰ ਪੈਨਸ਼ਨ ਦੀ ਅਦਾਇਗੀ ਬਿਨਾਂ ਕਿਸੇ ਦੇਰੀ ਦੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕੀਤੀ ਜਾਵੇ।
(For more news apart from Pension worth 3,708.57 crore distributed to 22.64 lakh elderly beneficiaries till January: Dr. Baljit Kaur News in Punjabi, stay tuned to Rozana Spokesman)