ਇਕ ਪਰਿਵਾਰ ਦੀ ਪ੍ਰਧਾਨਗੀ ਬਚਾਉਣ ਲਈ ਸਾਰੇ ਪੰਥ ਨੂੰ ਛਿੱਕੇ ਉੱਤੇ ਟੰਗ ਦਿੱਤਾ: ਜਗਦੀਪ ਸਿੰਘ ਕਾਹਲੋਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

'ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦਾ ਹੈ ਨਾ ਕਿ ਬਾਦਲ ਪਰਿਵਾਰ ਦਾ'

To save the presidency of one family, the entire sect was put on the line: Jagdeep Singh Kahlon

ਨਵੀਂ ਦਿੱਲੀ: ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਗਈਆ ਹਨ ਮੈਂ ਇਸ ਫੈਸਲੇ ਦੀ ਨਿਖੇਧੀ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਬਾਅ ਹੇਠ ਤਾਨਾਸ਼ਾਹੀ ਫੈਸਲੇ ਲਏ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਗਿਆਨੀ ਹਰਪ੍ਰੀਤ ਸਿੰਘ ਹਟਾਇਆ ਫਿਰ ਧਾਮੀ ਨੂੰ ਅਸਤੀਫਾ ਦੇਣਾ ਪਿਆ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ।


ਉਨ੍ਹਾਂ ਨੇਕਿਹਾ ਹੈ ਕਿ 7 ਮੈਂਬਰੀ ਕਮੇਟੀ ਵਿਚੋਂ ਵੀ 2 ਮੈਂਬਰ ਅਸਤੀਫਾ ਦੇ ਦਿੱਤਾ। ਉਨ੍ਹਾ ਨੇ ਕਿਹਾ ਹੈ ਕਿ ਪੰਥ ਵਿਰੋਧੀਆ ਨੂੰ ਸੇਵਾਵਾਂ ਲਗਾਉਣ ਕਾਰਨ ਜਥੇਦਾਰ ਹਟਾਏ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਪਾਰਟੀ ਸੀ ਅਤੇ ਹੁਣ ਇਕ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਈ। ਉਨ੍ਹਾਂ ਨੇ ਕਿਹਾ ਇਹ ਤਾਨਾਸ਼ਾਹੀ ਰਵੱਈਆ ਕਰਕੇ ਪੰਥ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ 5 ਮੈਂਬਰਾਂ ਨੇ ਫੈਸਲਾ ਲਿਆ ਸੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਇਕ ਪਰਿਵਾਰ ਦੀ ਪ੍ਰਧਾਨਗੀ ਬਚਾਉਣ ਲਈ ਸਾਰੇ ਪੰਥ ਨੂੰ ਛਿੱਕੇ ਉੱਤੇ ਟੰਗ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਪਾਰਟੀ ਹੈ ਨਾ ਕਿ ਬਾਦਲ ਪਰਿਵਾਰ ਦੀ।

ਉਨ੍ਹਾਂ ਨੇ ਮਹਾਰਾਸ਼ਟਰ ਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਹੈਕਿ ਅਸੀਂ ਸੀਐੱਮ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ  ਮਹਾਰਾਸ਼ਟਰ ਦੇ ਸਿੱਖਾਂ ਨੂੰ ਇਕ ਤੋਹਫਾ ਮਿਲਿਆ ਹੈ।