ਤਰਨਤਾਰਨ 'ਚ ਇੱਕੋ ਪਰਿਵਾਰ ਦੇ 2 ਬੱਚਿਆਂ ਦੀ ਮੌਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚਾਪ ਤੇ ਮੋਮੋਜ਼ ਖਾਣ ਤੋਂ ਬਾਅਦ ਭੈਣ-ਭਰਾ ਦੀ ਵਿਗੜੀ ਸੀ ਸਿਹਤ

2 children of the same family die in Tarn Taran

ਤਰਨ ਤਾਰਨ : ਤਰਨਤਾਰਨ ਦੇ ਰਹਿਣ ਵਾਲੇ ਭੈਣ–ਭਰਾ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਾਤ ਦੇ ਸਮੇਂ ਉਨ੍ਹਾਂ ਨੇ ਤਰਨ ਤਾਰਨ ਵਿਖੇ ਇਕ ਰੇਹੜੀ ਤੋਂ ਮੋਮੋਜ਼ ਅਤੇ ਚਾਂਪ ਲਈਆਂ ਸਨ  ਅਤੇ ਇਨ੍ਹਾਂ ਨੂੰ ਖਾਣ ਤੋਂ ਬਾਅਦ ਹੀ ਭੈਣ-ਭਰਾ ਦੀ ਸਿਹਤ ਵਿਗੜ ਗਈ ਸੀ ਅਤੇ ਸਵੇਰ ਦੇ ਸਮੇਂ ਉਨ੍ਹਾਂ ਦੀ ਮੌਤ ਹੋ ਗਈ। ਇਸ ਸੰਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇਣ ਤੋਂ ਬਾਅਦ ਪੁਲਿਸ ਨੇ ਮੋਮੋਜ਼ ਅਤੇ ਚਾਂਪ ਦੀ ਰੇਹੜੀ ਲਗਾਉਣ ਵਾਲੇ ਨੂੰ ਹਿਰਾਸਤ ਵਿਚ ਲੈ ਕੇ ਦੋਨਾਂ ਬੱਚਿਆਂ ਦਾ ਸਿਵਲ ਹਸਪਤਾਲ ਤਰਨ ਤਾਰਨ ਤੋਂ ਪੋਸਟਮਾਰਟਮ ਕਰਵਾਉਣ ਲਈ ਉਨ੍ਹਾਂ ਦੀਆਂ ਲਾਸ਼ਾਂ ਨੂੰ ਤਰਨ ਤਾਰਨ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ।

ਡੀ.ਐਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਮ੍ਰਿਤਕ ਬੱਚਿਆਂ ਦੇ ਮਾਤਾ–ਪਿਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਸੋਮਵਾਰ ਨੂੰ ਉਨ੍ਹਾਂ ਦੋਵੇਂ ਮ੍ਰਿਤਕ ਬੱਚਿਆਂ ਦਾ ਡਾਕਟਰਾਂ ਦੇ ਬੋਰਡ ਵਲੋਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਅਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।