ਔਰਤਾਂ ਲਈ 1000-1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਬਜਟ 'ਚ ਕੀਤਾ ਗਿਆ ਐਲਾਨ

Announcement of Rs 1000-1000 per month for women

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰ ਦਿੱਤਾ ਹੈ। ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਇਆ ਮਹੀਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਐਸ.ਸੀ. ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ‌ਦਿੱਤਾ ਜਾਵੇਗਾ।

ਵਿੱਤ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਜਾਵੇਗੀ। ਇਸ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਸਰਕਾਰੀ ਨੌਕਰੀ ਕਰਦੀਆਂ ਜਾਂ ਸੇਵਾ ਮੁਕਤ ਮਹਿਲਾਵਾਂ ਨੂੰ ਨਹੀਂ ਮਿਲੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਨ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅੱਜ ਦਾ ਬਜਟ ਮਾਵਾਂ ਭੈਣਾਂ ਨੂੰ ਸਮਰਪਿਤ ਸੀ।