ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਆਪ’ ਸਰਕਾਰ ਦੇ ਕਾਰਜਕਾਲ ਦਾ 5ਵਾਂ ਬਜਟ ਪੇਸ਼ ਕਰ ਰਹੇ ਹਨ
ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਦਾ ਬਜਟ ਪੇਸ਼ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
Finance Minister Harpal Singh Cheema is presenting the 5th budget of the Aam Aadmi Party's tenure.
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ 5ਵਾਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਦਾ ਬਜਟ ਪੇਸ਼ ਕਰਨ ਦਾ ਦਿਨ ਚੁਣਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਮੁਸ਼ਕਿਲ ਸਮੇਂ ਪੰਜਾਬ ਦੇ ਲੋਕਾਂ ਨਾਲ ਚਟਾਨ ਵਾਂਗ ਖੜ੍ਹੀ ਰਹੀ।