‘ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਰਜਿਸਟ੍ਰੇਸ਼ਨ ਦੀ 13 ਅਪ੍ਰੈਲ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ ਮਾਨ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਲੋਕਪੱਖੀ ਬਜਟ
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਪ੍ਰੈੱਸ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਹੁਤ ਵੱਡੀ ਗਾਰੰਟੀ ਅੱਜ ਪੂਰੀ ਕੀਤੀ ਹੈ ਕਿਉਂਕਿ ਜੇਕਰ ਮਾਵਾਂ-ਭੈਣਾਂ ਤੋਂ ਬਿਨਾਂ ਘਰ ਨਹੀਂ ਚੱਲ ਸਕਦਾ ਹੈ ਤਾਂ ਮਾਵਾਂ-ਭੈਣਾਂ ਤੋਂ ਬਿਨਾ ਦੇਸ਼ ਵੀ ਨਹੀਂ ਚੱਲ ਸਕਦਾ।
ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਕਿਸੇ 'ਤੇ ਨਿਰਭਰ ਨਹੀਂ ਰਹਿਣਗੀਆਂ ਅਤੇ ਹੁਣ ਉਹ ਆਪਣੀ ਛੋਟੀਆਂ-ਮੋਟੀਆਂ ਜ਼ਰੂਰਤਾਂ ਖੁਦ ਹੀ ਪੂਰੀਆਂ ਕਰ ਲੈਣਗੀਆਂ। ਮੁੱਖ ਮੰਤਰੀ ਮਾਨ ਨੇ ਅੱਜ ਵਿੱਤ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਭਵਿੱਖ ਦਾ ਐਫਡੇਵਿਟ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਲੋਕਪੱਖੀ ਬਜਟ ਹੈ ਅਤੇ ਇਸ ਬਜਟ ਵਿਚ ਹਰ ਵਰਗ ਨੂੰ ਸ਼ਾਮਿਲ ਕੀਤਾ ਗਿਆ ਹੈ।