ਮਾਲ ਵਿਭਾਗ ਦੇ ਮੁਲਾਜ਼ਮਾਂ ਨੇ ਕਾਇਮ ਕੀਤੀ ਸੇਵਾ ਦੀ ਨਵੀਂ ਮਿਸਾਲ : ਕਾਂਗੜ
ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਕਤ ਪ੍ਰਗਟਾਵਾ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਗੁਰਪ੍ਰੀਤ ਸਿੰਘ ਕਾਂਗੜ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਸ. ਕਾਂਗੜ ਨੇ ਕਿਹਾ ਕਿ ਅੱਜ ਜਦੋਂ ਲੋਕ ਕੋਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਏ ਅਪਣੇ ਸਕਿਆਂ ਨੂੰ ਵੀ ਇਸ ਔਖੀ ਘੜੀ ਵਿਚ ਹੱਥ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਤਾਂ ਮਾਲ ਮਹਿਕਮੇ ਦੇ ਪਟਵਾਰੀਆਂ, ਕਾਨੂੰਨਗੋ, ਨਾਇਬ ਤਹਿਸੀਲਦਾਰ, ਤਹਿਸੀਲਦਾਰ, ਰਜਿਸਟਰਾਰਾਂ ਵਲੋਂ 'ਸਰਵਣ ਪੁੱਤਰਾਂ' ਵਾਂਗ ਸੇਵਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਨਾਲ ਗੱਲਬਾਤ ਦੌਰਾਨ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਸੀ। ਸ.ਕਾਂਗੜ ਨੇ ਕਿਹਾ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵਿਚ ਜੋ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੰਤਮ ਸਸਕਾਰ ਕਰ ਕੇ ਸੇਵਾ ਕਰ ਕੇ ਵਿਭਾਗ ਦੇ ਅਕਸ ਨੂੰ ਹੋਰ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸੰਕਟ ਦੀ ਘੜੀ ਸਮਾਪਤ ਹੋਣ ਤੋਂ ਬਾਅਦ ਕੋਰੋਨਾ ਵਿਰੁਧ ਲੜੀ ਜਾ ਰਹੀ ਲੜਾਈ ਦੌਰਾਨ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸੇਵਾ ਦੀਆਂ ਮਿਸਾਲਾਂ ਕਾਇਮ ਕਰਨਗੇ। ਉਨ੍ਹਾਂ ਦਾ ਰਾਜ ਪਧਰੀ ਸਮਾਗਮ ਵਿਚ ਸਨਮਾਨ ਕੀਤਾ ਜਾਵੇਗਾ।