ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਉਜੜੀਆ ਖੁਸ਼ੀਆਂ, ਮਾਂ ਤੋਂ ਬਾਅਦ ਨਵਜੰਮੇ ਬੱਚੇ ਦੀ ਵੀ ਹੋਈ ਮੌਤ
ਪਰਿਵਾਰ ਦਾ ਰੋ-ਰੋ ਬੁਰਾ ਹਾਲ
ਬਲਾਚੌਰ: ਪਿੰਡ ਸੁੱਧਾ ਮਾਜਰਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਗਰਭਪਤੀ ਔਰਤ ਦੀ ਜਣੇਪੇ ਤੋਂ ਬਾਅਦ ਮੌਤ ਹੋ ਗਈ। ਪਰਿਵਾਰ 'ਤੇ ਦੁੱਖਾਂ ਦਾ ਪਹਾੜ ਇਥੇ ਨਹੀਂ ਰੁਕਦਾ। ਮਾਂ ਤੋਂ ਬਾਅਦ ਨਵਜੰਮ ਬੱਚੇ ਨੇ ਵੀ ਦਮ ਤੋੜ ਦਿੱਤਾ ਹੈ।
ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਮਹਿਲਾ ਲਖਵਿੰਦਰ ਕੌਰ ਨੇ ਲੜਕੇ ਨੂੰ ਜਨਮ ਦਿੱਤਾ, ਉਸ ਦੀ ਸਿਹਤ ਨੂੰ ਸਹੀ ਨਾ ਦੱਸਦੇ ਹੋਏ ਹਸਪਤਾਲ ਸਟਾਫ਼ ਨੇ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਸੀ ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਸਮਝਦੇ ਹੋਏ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਹੋਇਆ ਸੀ ।
ਲਖਵਿੰਦਰ ਕੌਰ ਦੀ ਸਿਹਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ ਅਤੇ 6 ਅਪ੍ਰੈਲ ਨੂੰ ਉਸ ਦਾ ਸਸਕਾਰ ਕਰਨ ਤੋਂ ਬਾਅਦ ਰਾਤ ਸਮੇਂ ਉਸ ਦੇ ਨਵਜੰਮੇ ਬੱਚੇ ਨੇ ਵੀ ਦਮ ਤੋੜ ਦਿੱਤਾ। ਜੱਚਾ ਅਤੇ ਬੱਚਾ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਇਲਾਕੇ ਵਿਚ ਵੀ ਸੋਗ ਦੀ ਲਹੁਰ ਫੈਲ ਗਈ।