‘ਆਪ’ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮੁੱਖ ਮੰਤਰੀ ਮਾਨ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਗਰ ਨਿਗਮ ਚੋਣਾਂ ਬਾਰੇ ਕੀਤੇ ਵਿਚਾਰ ਵਟਾਂਦਰੇ

AAP's Punjab in-charge Jarnail Singh met Chief Minister Mann

 

 ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।

 

 

ਮੀਟਿੰਗ ਵਿਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਜਾਣਕਾਰੀ ਮੁਤਾਬਕ ਇਹ ਚੋਣਾਂ ਇਸ ਸਾਲ ਦਸੰਬਰ ਵਿੱਚ ਹੋਣਗੀਆਂ ਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਹਿੱਤ ਕੀਤੇ ਜਾਣ ਵਾਲੇ ਕੰਮਾਂ ਦੀ ਸ਼ਲਾਘਾ ਵੀ ਕੀਤੀ।