ਕਪੂਰਥਲਾ ’ਚ ਇਨਸਾਨੀਅਤ ਹੋਈ ਸ਼ਰਮਸਾਰ, 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਪੁਲਿਸ ਨੇ ਮਾਮਲਾ ਕੀਤਾ ਦਰਜ
Rape
ਕਪੂਰਥਲਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ਼ ਨਹੀਂ ਰਿਹਾ।
ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ।
ਜਾਣਕਾਰੀ ਦਿੰਦਿਆ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਨਾਬਾਲਗ ਧੀ ਨਾਲ ਸੰਜੈ ਕੁਮਾਰ ਨੇ ਜਬਰ-ਜ਼ਿਨਾਹ ਕੀਤਾ। ਜਿਸ ’ਤੇ ਉਸ ਨੇ ਨਿਆਂ ਲਈ ਕੋਤਵਾਲੀ ਪੁਲਸ ਨੂੰ ਸ਼ਿਕਾਇਤ ਕੀਤੀ।
ਥਾਣਾ ਕੋਤਵਾਲੀ ਪੁਲਿਸ ਨੇ ਨਾਬਾਲਗ ਕੁੜੀ ਤੋਂ ਜਬਰ-ਜ਼ਿਨਾਹ ਦੇ ਮਾਮਲੇ ’ਚ ਕਾਰਵਾਈ ਕਰਦੇ ਹੋਏ ਮੁਲਜ਼ਮ ਸੰਜੈ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਲੜਕੀ ਦੀ ਮਾਂ ਦਾ ਆਪਣੇ ਪਤੀ ਨਾਲ ਝਗੜਾ ਹੋ ਗਿਆ ਹੈ। ਜਿਸ ਤੋਂ ਬਾਅਦ ਉਹ ਆਪਣੀ ਧੀ ਨਾਲ ਪੇਕੇ ਘਰ ਰਹਿ ਰਹੀ ਹੈ।