ਫਿਰੋਜ਼ਪੁਰ ਵਿੱਚ ਕੋਰੋਨਾ ਵਾਇਰਸ ਕਾਰਨ 1 ਵਿਅਕਤੀ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ 11 ਐਕਟਿਵ ਕੇਸ ਹਨ...

photo

 

ਫ਼ਿਰੋਜ਼ਪੁਰ : ਕਰੋਨਾ ਵਾਇਰਸ ਨੇ ਪੰਜਾਬ ਵਿਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਅੱਜ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ 11 ਐਕਟਿਵ ਕੇਸ ਹਨ।

ਇਸ ਦੇ ਨਾਲ ਹੀ ਅੱਜ ਤਿੰਨ ਮਰੀਜ਼ ਵੀ ਠੀਕ ਹੋ ਗਏ ਹਨ। ਫਿਰੋਜ਼ਪੁਰ ਵਿੱਚ ਹੁਣ ਤੱਕ 18436 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 17884 ਠੀਕ ਹੋ ਚੁੱਕੇ ਹਨ, ਜਿਲ੍ਹੇ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 541 ਦੀ ਮੌਤ ਹੋ ਚੁੱਕੀ ਹੈ।