CM ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ’ਚ ਕੀਤੀ ਤਬਦੀਲੀ

ਏਜੰਸੀ

ਖ਼ਬਰਾਂ, ਪੰਜਾਬ

ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ

photo

 

ਚੰਡੀਗੜ੍ਹ  ਪੰਜਾਬ ਸਰਕਾਰ ਨੇ ਇੱਕ ਹੋਰ ਵਾਧਾ ਕੀਤਾ ਹੈ। ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਸਰਕਾਰੀ ਦਫ਼ਤਰ ਹੁਣ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। 

ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਦੇਸ਼ ਵਿੱਚ ਪਹਿਲੀ ਵਾਰ ਕੋਈ ਵੀ ਸੂਬਾ ਅਜਿਹਾ ਅਨੁਭਵ ਕਰ ਰਿਹਾ ਹੈ। ਨਵਾਂ ਫਾਰਮੂਲਾ ਪੀਕ ਸੀਜ਼ਨ ਦੌਰਾਨ ਬਿਜਲੀ ਦੀ ਬਚਤ ਕਰੇਗਾ।