ਦਿਨ-ਦਿਹਾੜੇ ਬਜ਼ੁਰਗ 'ਤੇ ਜਾਨਲੇਵਾ ਹਮਲਾ, ਅੰਨ੍ਹੇਵਾਹ ਨੌਜਵਾਨਾਂ ਵੱਲੋਂ ਮਾਰੀਆਂ ਗਈਆਂ ਬਜ਼ੁਰਗ 'ਤੇ ਕੱਚ ਦੀਆਂ ਬੋਤਲਾਂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਜ਼ੁਰਗ ਨੇ ਗੁਰਦੁਆਰਾ ਸਾਹਿਬ 'ਚ ਭੱਜ ਕੇ ਬਚਾਈ ਆਪਣੀ ਜਾਨ 

Punjab News

ਗੁੰਡਾਗਰਦੀ ਦੀ ਵੀਡੀਓ ਗੁਰਦਵਾਰਾ ਸਾਹਿਬ 'ਚ ਲਗੇ ਸੀਸੀਟੀਵੀ 'ਚ ਹੋਈ ਕੈਦ 

ਮੋਗਾ : ਸ਼ਹਿਰ ਦੇ ਬੁੱਕਣ ਵਾਲਾ ਰੋਡ 'ਤੇ ਅੱਜ ਸਵੇਰੇ ਨਸ਼ੇ 'ਚ ਧੁੱਤ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਬਜ਼ੁਰਗ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਮਲਾਵਰਾਂ ਤੋਂ ਬਚਣ ਲਈ ਬਜ਼ੁਰਗ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਸ਼ਰਨ ਲਈ ਪਰ ਹਮਲਾਵਰ ਗੁਰਦੁਆਰਾ ਸਾਹਿਬ ਦੇ ਅੰਦਰ ਵੀ ਦਾਖ਼ਲ ਹੋ ਗਏ। 

ਇਸ ਵਾਰਦਾਤ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਸਾਫ ਦੇਖਿਆ ਜਾਂ ਸਕਦਾ ਹੈ ਕਿ ਵੱਡੀ ਗਿਣਤੀ ਵਿਚ ਨੌਜਵਾਨ ਇੱਕ ਬਜ਼ੁਰਗ ਵਿਅਕਤੀ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਉਸ 'ਤੇ ਇੱਟਾਂ-ਰੋੜੇ ਵਰ੍ਹੇ ਰਹੇ ਹਨ। ਇੰਨਾ ਹੀ ਨਹੀਂ ਸਗੋਂ ਉਕਤ ਨੌਜਵਾਨਾ ਨੇ ਬਜ਼ੁਰਗ ਵਿਅਕਤੀ 'ਤੇ ਕੱਚ ਦੀਆਂ ਬੋਤਲਾਂ ਨਾਲ ਵੀ ਹਮਲਾ ਕੀਤਾ।

ਇਹ ਵੀ ਪੜ੍ਹੋ: ਅਸੀਂ ਨਹੀਂ ਚਾਹੁੰਦੇ ਕਿ ਭਵਿੱਖ 'ਚ ਕੋਈ ਅਨਪੜ੍ਹ ਵਿਅਕਤੀ ਦੇਸ਼ ਦਾ PM ਬਣੇ : ਅਰਵਿੰਦ ਕੇਜਰੀਵਾਲ 

ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਵਿਚ ਇੱਕ ਮਹਿਲਾ ਰਾਜਦੀਪ ਕੌਰ ਅਤੇ ਏ.ਐਸ.ਆਈ. ਕੁਲਵਿੰਦਰ ਸਿੰਘ ਵੀ ਸ਼ਾਮਲ ਸਨ। ਬਜ਼ੁਰਗ ਡੇਅਰੀ ਤੋਂ ਦੁੱਧ ਪਾ ਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ ਜਦੋਂ ਉਸ 'ਤੇ ਹਮਲਾ ਹੋਇਆ ਹੈ। ਬਜ਼ੁਰਗ ਵਲੋਂ ਦੱਸਿਆ ਜਾ ਰਿਹਾ ਹੈ ਕਿ ਕਰੀਬ ਦੋ ਮਹੀਨੇ ਪਹਿਲਾਂ ਰੰਜਿਸ਼ ਦਾ ਮਾਮਲਾ ਹੈ। ਉਸ ਵਕਤ ਵੀ ਇਨ੍ਹਾਂ ਨਾਲ ਲੜਾਈ ਹੋਈ ਸੀ ਅਤੇ ਹੁਣ ਇੱਕ ਵਾਰ ਫਿਰ ਬਜ਼ੁਰਗ ਨਿਰੰਜਨ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ।

ਉਥੇ ਹਮਲਾਵਰ ਨੇ ਲੱਤ ਮਾਰ ਕੇ ਕਮਰੇ ਦਾ ਦਰਵਾਜ਼ਾ ਤੋੜਨ ਦੀ ਕੋਸ਼ਿਸ਼ ਕੀਤੀ। ਮੈਂਬਰਾਂ ਵੱਲੋਂ ਸਮਝਾਉਣ ’ਤੇ ਲੜਕੀ ਅਤੇ ਉਸ ਦੇ ਸਾਥੀਆਂ ਨੂੰ ਵਾਪਸ ਭੇਜ ਦਿੱਤਾ ਗਿਆ ਬਾਅਦ 'ਚ ਲੜਕੀ ਵੱਲੋਂ ਫੋਨ 'ਤੇ ਉਸ ਦੇ ਕੁਝ ਦੋਸਤਾਂ ਨੂੰ ਬੁਲਾਇਆ ਗਿਆ ਅਤੇ ਸੜਕ 'ਤੇ ਹੀ ਗੁੰਡਾਗਰਦੀ ਨੂੰ ਅੰਜਾਮ ਦਿੱਤਾ ਗਿਆ। 

ਮੌਕੇ 'ਤੇ ਪਹੁੰਚੇ 3 ਪੁਲਿਸ ਕਰਮਚਾਰੀ ਵੀ ਹਮਲਾਵਰਾਂ ਦੀ ਗਿਣਤੀ ਵਧਦੀ ਦੇਖ ਉਥੋਂ ਚਲੇ ਗਏ ਜਿਸ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਉਥੇ ਪਹੁੰਚੇ। ਉਨ੍ਹਾਂ ਨੇ ਕੁਝ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਹਮਲਾਵਰਾਂ ਦੀ ਗੱਡੀ ਨੂੰ ਬਰਾਮਦ ਕਰ ਲਿਆ ਅਤੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਕੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਏਐਸਆਈ ਕੁਲਵਿੰਦਰ ਸਿੰਘ ਅਤੇ ਉਸ ਦੇ ਸਾਥੀ ਰਾਜਦੀਪ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏਐਸਆਈ ਅਤੇ ਰਾਜਦੀਪ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹੈ।