ਸੂਬੇ 'ਚ ਕੋਰੋਨਾ ਦੀ ਰਫਤਾਰ ਹੋਈ ਤੇਜ਼, ਸਾਹਮਣੇ ਆਏ 159 ਨਵੇਂ ਮਾਮਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਕਟਿਵ ਕੇਸਾਂ ਦੀ ਗਿਣਤੀ ਹੋਈ 584

photo

 

ਮੁਹਾਲੀ: ਸੂਬੇ 'ਚ ਕੋਰੋਨਾ ਦਾ ਕਹਿਰ ਘੱਟ ਹੋਣ ਦੀ ਬਜਾਏ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 4301 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 3835 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 159 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਕੱਲ੍ਹ 111 ਨਵੇਂ ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਵਿਚਾਲੇ ਸਲਮਾਨ ਖਾਨ ਨੇ ਖਰੀਦੀ ਨਵੀਂ ਬੁਲੇਟਪਰੂਫ ਕਾਰ  

ਸਿਹਤ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 12 ਕੋਰੋਨਾ ਪੀੜਤ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ ਵਿੱਚੋਂ 12 ਮਰੀਜ਼ ਲੈਵਲ-2 ਦੇ ਹਨ ਜਦਕਿ 4 ਮਰੀਜ਼ ਲੈਵਲ-3 ਦੇ ਹਨ। ਹਾਲਾਂਕਿ, ਹੁਣ ਤੱਕ ਸੂਬੇ ਵਿੱਚ ਕੋਈ ਵੀ ਕੋਰੋਨਾ ਪੀੜਤ ਗੰਭੀਰ ਹਾਲਤ ਵਿੱਚ ਨਹੀਂ ਹੈ ਜਿਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਪੰਜਾਬ 'ਚ ਕੋਰੋਨਾ ਨੇ 23 'ਚੋਂ 17 ਜ਼ਿਲਿਆਂ 'ਚ ਦਸਤਕ ਦੇ ਦਿੱਤੀ ਹੈ। ਮੋਹਾਲੀ, ਜਲੰਧਰ ਅਤੇ ਲੁਧਿਆਣਾ 'ਚ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਕਾਰਨ ਮੋਹਾਲੀ ਹੌਟ ਸਪਾਟ ਬਣਨ ਜਾ ਰਿਹਾ ਹੈ। ਮੁਹਾਲੀ ਵਿੱਚ 177 ਸੈਂਪਲ ਜਾਂਚ ਲਈ ਭੇਜੇ ਗਏ ਸਨ ਅਤੇ ਇਨ੍ਹਾਂ ਵਿੱਚੋਂ 51 ਦੇ ਨਤੀਜੇ ਪਾਜ਼ੇਟਿਵ ਆਏ ਹਨ।

ਇਹ ਵੀ ਪੜ੍ਹੋ: ਬਟਾਲਾ ਦੇ ਏਜੰਟ ਨੇ ਕੁਵੈਤ ਭੇਜਣ ਦੇ ਨਾਂ ਤੇ ਨੌਜਵਾਨਾਂ ਨਾਲ ਮਾਰੀ ਠੱਗੀ, ਏਅਰਪੋਰਟ ਪਹੁੰਚੇ ਤਾਂ ਲੱਗਿਆ ਪਤਾ 

ਇਸੇ ਤਰ੍ਹਾਂ ਜਲੰਧਰ ਕੋਰੋਨਾ ਮਾਮਲਿਆਂ ਵਿੱਚ ਪੰਜਾਬ ਵਿੱਚ ਦੂਜੇ ਨੰਬਰ 'ਤੇ ਹੈ। ਜਲੰਧਰ 'ਚ ਕੋਰੋਨਾ ਸਬੰਧੀ 357 ਸੈਂਪਲ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 18 ਦਾ ਨਤੀਜਾ ਪਾਜ਼ੇਟਿਵ ਪਾਇਆ ਗਿਆ ਹੈ। ਲੁਧਿਆਣਾ ਤੋਂ 834 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 15 ਪਾਜ਼ੇਟਿਵ ਪਾਏ ਗਏ ਹਨ। ਫ਼ਤਹਿਗੜ੍ਹ ਸਾਹਿਬ ਵਿੱਚ ਵੀ 166 ਸੈਂਪਲਾਂ ਵਿੱਚੋਂ 10 ਪਾਜ਼ੇਟਿਵ ਪਾਏ ਗਏ ਹਨ।