Punjab News: ਅੰਮ੍ਰਿਤਸਰ ’ਚ 1 ਕਿੱਲੋ ਹੈਰੋਇਨ ਸਣੇ ਇੰਟੈਲੀਜੈਂਸ ਇੰਸਪੈਕਟਰ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਕੋਰਟ 'ਚ ਪੇਸ਼ ਕਰ ਕੇ ਦੋ ਦਿਨਾਂ ਦਾ ਰਿਮਾਂਡ ਕੀਤਾ ਹਾਸਲ

Intelligence inspector arrested with 1 kg heroin in Amritsar

 

Punjab News: ਪੰਜਾਬ ਸਰਕਾਰ ਦੁਆਰਾ ਯੁੱਧ ਨਸ਼ਿਆਂ ਵਿਰੁਧ ਮੁਹਿਮ ਚਲਾਈ ਗਈ ਹੈ। ਜਿਸ ਤਹਿਤ ਲਗਾਤਾਰ ਹੀ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 

ਇਸੇ ਦੇ ਚੱਲਦਿਆ ਪਿਛਲੇ ਦਿਨੀਂ ਬਠਿੰਡਾ ਵਿਚ ਇੱਕ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੂਜੇ ਪਾਸੇ ਅੰਮ੍ਰਿਤਸਰ ਸੀਆਈਏ ਸਟਾਫ਼ ਦੀ ਪੁਲਿਸ ਵੱਲੋਂ ਵੀ ਇੰਟੈਲੀਜੈਂਸ ਇੰਸਪੈਕਟਰ ਮਨਜੀਤ ਸਿੰਘ ਅਤੇ ਉਸ ਦੇ ਇੱਕ ਸਾਥੀ ਰਵੀ ਨੂੰ 1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਸੀਆਈਏ ਸਟਾਫ਼ ਦੇ ਇੰਸਪੈਕਟਰ ਅਨਮੋਲਕ ਸਿੰਘ ਵੱਲੋਂ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਦਾ ਪੁਲਿਸ ਨੂੰ ਦੋ ਦਿਨਾਂ ਦਾ ਰਿਮਾਂਡ ਹਾਸਲ ਹੋਇਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਦੇ ਇੰਚਾਰਜ ਅਨਮੋਲਕ ਸਿੰਘ ਨੇ ਦੱਸਿਆ ਕਿ ਥਾਣਾ ਰਣਜੀਤ ਐਵਨਿਊ ਵਿਖੇ ਐੱਫ਼.ਆਈ.ਆਰ ਨੰਬਰ 36 ਇਨ੍ਹਾਂ ਵਿਅਕਤੀਆਂ ਦੇ ਵਿਰੁਧ ਦਰਜ ਕੀਤੀ ਗਈ ਹੈ ਅਤੇ ਐੱਨਡੀਪੀਐੱਸ ਐਕਟ ਦੇ ਅਧੀਨ ਇਨ੍ਹਾਂ 'ਤੇ ਮਾਮਲਾ ਦਰਜ ਹੋਇਆ ਹੈ।