Punjab News: ਪਾਦਰੀ ਜਸ਼ਨ ਗਿੱਲ ਦੀ ਭੈਣ ਤੋਂ ਗ੍ਰਿਫ਼ਤਾਰ, BCA ਦੀ ਵਿਦਿਆਰਥਣ ਨਾਲ ਜਬਰ ਜਨਾਹ ਮਾਮਲੇ 'ਚ ਐਕਸ਼ਨ 

ਏਜੰਸੀ

ਖ਼ਬਰਾਂ, ਪੰਜਾਬ

ਅਦਾਲਤ ਨੇ ਪੁਲਿਸ ਨੂੰ ਦਿੱਤਾ ਇੱਕ ਦਿਨ ਦਾ ਰਿਮਾਂਡ

Pastor Jashan Gill's sister arrested, action taken in rape case of BCA student

 ਬੀਸੀਏ ਦੀ ਵਿਦਿਆਰਥਣ ਨਾਲ ਪਾਸਟਰ ਵੱਲੋਂ ਜਬਰ ਜਨਾਹ ਦੇ ਮਾਮਲੇ (BCA Student Rape Case) 'ਚ ਗੁਰਦਾਸਪੁਰ ਦੇ ਪਾਸਟਰ ਜਸ਼ਨ ਗਿੱਲ (Pastor Jashan Gill) ਦੀ ਭੈਣ ਮਾਰਥਾ ਨੂੰ ਮੁੰਡੀ ਖਰੜ (ਮੁਹਾਲੀ) ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਗੁਰਦਾਸਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਪੁਲਿਸ ਨੂੰ ਉਸ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। 

ਸੋਮਵਾਰ ਨੂੰ ਐੱਸਐੱਸਪੀ ਨੂੰ ਮਿਲਣ ਪਹੁੰਚੇ ਮ੍ਰਿਤਕ ਵਿਦਿਆਰਥਣ ਦੇ ਪਿਤਾ ਨੂੰ ਪੁਲਿਸ ਨੇ ਯਕੀਨ ਦਿਵਾਇਆ ਹੈ ਕਿ ਕੁਝ ਹੀ ਦਿਨਾਂ 'ਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਦੇ ਹਰਕਤ 'ਚ ਆਉਣ ਤੋਂ ਬਾਅਦ ਹੁਣ ਪੀੜਤ ਪਰਿਵਾਰ 'ਚ ਇਨਸਾਫ ਦੀ ਉਮੀਦ ਜਾਗੀ ਹੈ।

ਸੋਮਵਾਰ ਨੂੰ ਐੱਸਐੱਸਪੀ ਗੁਰਦਾਸਪੁਰ ਦਫਤਰ ਪਹੁੰਚੇ ਮ੍ਰਿਤਕਾ ਦੇ ਪਿਤਾ ਨੇ ਐੱਸਪੀ (ਡੀ) ਬਲਵਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਪੁਲਿਸ ਨੂੰ ਇਸ ਮਾਮਲੇ 'ਚ ਲੜਕੀ ਦਾ ਗਰਭਪਾਤ ਕਰਨ ਵਾਲੀ ਨਰਸ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਜਸ਼ਨ ਗਿਲ ਦੇ ਜੰਮੂ 'ਚ ਹੋਣ ਦੇ ਪੱਕੇ ਵੀਡੀਓ ਤੇ ਹੋਰ ਸਬੂਤ ਵੀ ਪ੍ਰਦਾਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਦੇ ਕੁਝ ਰਿਸ਼ਤੇਦਾਰਾਂ ਨੂੰ ਹਿਰਾਸਤ 'ਚ ਲਿਆ ਹੈ। ਹੁਣ ਉਨ੍ਹਾਂ ਨੂੰ ਉਮੀਦ ਹੈ ਕਿ ਪੁਲਿਸ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਇਨਸਾਫ ਦੇਵੇਗੀ।