ਮੋਦੀ-ਅਮਿਤ ਸ਼ਾਹ ਨੂੰ ਚੋਣ ਕਮਿਸ਼ਨ ਦੀ ਕਲੀਨ ਚਿਟ ਵਿਰੁੱਧ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਚੋਣ ਕਮਿਸ਼ਨ ਵੱਲੋਂ ਕਲੀਨ ਚਿੱਟ ਦੇਣ ਦੇ ਖਿਲਾਫ਼ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ...

Modi with Amit Shah

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਚੋਣ ਕਮਿਸ਼ਨ ਵੱਲੋਂ ਕਲੀਨ ਚਿੱਟ ਦੇਣ ਦੇ ਵਿਰੁੱਧ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ। ਪੀਐਮ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਕਲੀਨ ਚਿਟ ਦਿੱਤੀ ਸੀ। ਇਸਦੇ ਵਿਰੁੱਧ ਕਾਂਗਰਸ ਵੱਲੋਂ ਸੁਪਰੀਮ ਕੋਰਟ ‘ਚ ਮੰਗ ਦਰਜ ਕੀਤੀ ਗਈ ਹੈ। ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਮਾਮਲੇ ਨੂੰ ਥੋੜੇ ਸਮੇਂ ਲਈ ਰਾਖਵਾਂ ਰੱਖ ਲਿਆ ਸੀ।  ਕਾਂਗਰਸ ਨੇਤਾ ਸੁਸ਼ਮਿਤਾ ਦੇਵ ਨੇ ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਅਤੇ ਅਮਿਤ ਸ਼ਾਹ ਨੂੰ ਕਲੀਨ ਚਿਟ ਦੇਣ ਦੇ ਵਿਰੁੱਧ ਮੰਗ ਦਰਜ ਕੀਤੀ ਹੈ।

ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਭ੍ਰਿਸ਼ਟਾਚਾਰੀ ਨੰਬਰ 1 ਕਹਿਣ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕਲੀਨ ਚਿੱਟ ਦੇ ਦਿੱਤੀ। ਕਮਿਸ਼ਨ ਨੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਮੰਨਿਆ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨੂੰ ਲੈ ਕੇ ਕਾਂਗਰਸ ਨੇ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਹੁਣ ਪ੍ਰਧਾਨ ਮੰਤਰੀ ਦੇ ਖਿਲਾਫ ਕੀਤੀ ਗਈ ਸਾਰੇ ਸ਼ਿਕਾਇਤਾਂ ‘ਚ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ।

ਦੱਸ ਦਈਏ ਕਿ ਕਾਂਗਰਸ ਨੇਤਾ ਸੁਸ਼ਮਿਤਾ ਦੇਵ ਵੱਲੋਂ ਸੀਨੀਅਰ ਵਕੀਲ ਅਭੀਸ਼ੇਕ ਮਨੂੰ ਸਿੰਘਵੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਚੋਣ ਕਮਿਸ਼ਨ ਨੇ ਪੀਐਮ ਮੋਦੀ ਅਤੇ ਭਾਜਪਾ ਪ੍ਰਧਾਨ ਸ਼ਾਹ ਨੂੰ ਉਨ੍ਹਾਂ ਦੇ ਭਾਸ਼ਣਾਂ ਲਈ ਕਲੀਨ ਚਿ ਦੇ ਦਿੱਤੀ ਸੀ, ਜਿਨ੍ਹਾਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤਾ ਸੀ। ਸਿੰਘਵੀ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੋਦੀ ਅਤੇ ਸ਼ਾਹ ਨੂੰ ਕਲੀਨ ਚਿਟ ਦਿੰਦੇ ਹੋਏ ਚੋਣ ਕਮਿਸ਼ਨ ਨੇ ਕੋਈ ਕਾਰਨ ਨਹੀਂ ਦੱਸਿਆ।

ਦੱਸ ਦਈਏ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਗੁਜਰਾਤ ਦੇ ਪਾਟਨ ‘ਚ ਇੱਕ ਰੈਲੀ ਦੌਰਾਨ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਦੇ ਨਾਮ ਦੀ ਚਰਚਾ ਕਰਨ ਲਈ ਕਲੀਨ ਚਿੱਟ ਦੇ ਦਿੱਤੀ ਸੀ।